21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਾਂਗਰਸੀ ਉਮੀਦਵਾਰਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ <br/>

ਅਜੀਤ ਡੈਸਕ 27-05-2026
ਮੰਡੀ ਗੋਬਿੰਦਗੜ੍ਹ, 26 ਮਈ (ਰਾਜੇਸ਼ ਸ਼ਰਮਾ)-ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਇਕ ਬਿਆਨ ਜਾਰੀ ਕਰਦਿਆਂ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਅਤੇ ਪੋਲਿੰਗ ਏਜੰਟਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਆਪਣੇ ਪੋਲਿੰਗ ਏਜੰਟਾਂ ਨੂੰ ਬਕਾਇਦਾ ਡਿਊਟੀ 'ਤੇ ਤਾਇਨਾਤ ਕਰਨ ਅਤੇ ਪ੍ਰਜਾਈਡਿੰਗ ਅਫ਼ਸਰਾਂ ਤੋਂ ਪਈਆਂ ਵੋਟਾਂ ਦਾ ਪੂਰਾ ਵੇਰਵਾ ਪ੍ਰਾਪਤ ਕਰਨ | ਉਨ੍ਹਾਂ ਕਿਹਾ ਕਿ ਫਾਰਮ ਨੰਬਰ. 7 'ਤੇ ਦਸਤਖ਼ਤ ਕਰਵਾ ਕੇ ਉਸ ਦੀ ਕਾਪੀ ਆਪਣੇ ਕੋਲ ਸੰਭਾਲ ਕੇ ਰੱਖੀ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਕਿਸਮ ਦਾ ਵਿਵਾਦ ਪੈਦਾ ਨਾ ਹੋਵੇ | ਸ. ਨਾਭਾ ਨੇ ਕਿਹਾ ਕਿ ਜਦੋਂ ਵੋਟਿੰਗ ਬਕਸੇ ਸੀਲ ਕੀਤੇ ਜਾਣ, ਤਾਂ ਉਨ੍ਹਾਂ 'ਤੇ ਲੱਗਣ ਵਾਲੀਆਂ ਸੀਲਾਂ ਅਤੇ ਲਾਖ 'ਤੇ ਆਪਣੇ ਪੋਲਿੰਗ ਏਜੰਟਾਂ ਵਲੋਂ ਨਿਸ਼ਾਨੀ ਜ਼ਰੂਰ ਲਗਾਈ ਜਾਵੇ | ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਜਾਂ ਆਪਣੇ ਪ੍ਰਤੀਨਿਧੀਆਂ ਰਾਹੀਂ ਸਟਰਾਂਗ ਰੂਮ ਤੱਕ ਜਾ ਕੇ ਇਹ ਯਕੀਨੀ ਬਣਾਉਣ ਕਿ ਉੱਥੇ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣ, ਕੈਮਰੇ ਚੱਲ ਰਹੇ ਹੋਣ ਅਤੇ ਪੂਰੀ ਵੀਡੀਓਗ੍ਰਾਫੀ ਹੋ ਰਹੀ ਹੋਵੇ | ਉਨ੍ਹਾਂ ਕਿਹਾ ਕਿ ਸਟਰਾਂਾਗ ਰੂਮ ਨੂੰ ਸੀਲ ਕਰਨ ਦੀ ਪ੍ਰਕਿਰਿਆ ਨੂੰ ਵੀ ਧਿਆਨ ਨਾਲ ਦੇਖਿਆ ਜਾਵੇ ਤਾਂ ਕਿ ਆਉਣ ਵਾਲੇ ਸਮੇਂ ਵਿਚ ਕਿਸੇ ਤਰ੍ਹਾਂ ਦਾ ਕੋਈ ਸਵਾਲ ਜਾਂ ਸ਼ੱਕ ਪੈਦਾ ਨਾ ਹੋ ਸਕੇ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਰਿਵਾਰ ਸਮੇਤ ਪਾਈ ਵੋਟ <br/> ਅਗਲੀ ਖ਼ਬਰ ਦਰਬਾਰਾ ਸਿੰਘ ਗੁਰੂ ਅਤੇ ਅਕਾਲੀ ਲੀਡਰਸ਼ਿਪ ਵਲੋਂ ਖਮਾਣੋਂ ਦੇ ਵੱਖ-ਵੱਖ ਪੋਿਲੰਗ ਬੂਥਾਂ ਦਾ ਤੂਫ਼ਾਨੀ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।