15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਅਮਨ-ਅਮਾਨ ਨਾਲ ਹੋਈਆਂ ਮੁਕੰਮਲ

ਅਜੀਤ ਡੈਸਕ 28-05-2026
ਖਮਾਣੋਂ, 27 ਮਈ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ਦੀਆਂ ਚੋਣਾਂ ਅਮਨ ਅਮਾਨ ਨਾਲ ਮੁਕੰਮਲ ਹੋ ਗਈਆਂ ਹਨ ਅਤੇ ਕਿਸੇ ਵੀ ਵਾਰਡ ਵਿਚ ਕਿਸੇ ਵੀ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ | ਇਨ੍ਹਾਂ ਚੋਣਾਂ ਵਿਚ ਖਮਾਣੋਂ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਸ਼ਾਮ 5 ਵਜੇ ਤੱਕ 73.56 ਪ੍ਰਤੀਸ਼ਤ ਵੋਟ ਪੋਲ ਹੋਈ | ਇਨ੍ਹਾਂ ਚੋਣਾਂ ਨੂੰ ਲੈ ਕੇ ਵੋਟਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਉਮੀਦਵਾਰਾਂ ਦੇ ਸਮਰਥਕ ਪੋਲਿੰਗ ਬੂਥਾਂ 'ਤੇ ਵੋਟਰਾਂ ਨੂੰ ਵੋਟਰ ਪਰਚੀਆਂ ਦੇ ਰਹੇ ਸਨ | ਡੀ.ਐਸ.ਪੀ. ਖਮਾਣੋਂ ਗੁਰਮੀਤ ਸਿੰਘ ਅਤੇ ਥਾਣਾ ਮੁਖੀ ਸੁਰੇਸ਼ ਕੁਮਾਰ ਵਲੋਂ ਸੁਰੱਖਿਆ ਦੇ ਵਧੀਆ ਪ੍ਰਬੰਧ ਕੀਤੇ ਹੋਏ ਸਨ | ਵੱਖ-ਵੱਖ ਪੋਲਿੰਗ ਬੂਥਾਂ 'ਤੇ ਪੁਲਿਸ ਕਰੜੀ ਨਜ਼ਰ ਰੱਖ ਰਹੀ ਸੀ |
ਪਿਛਲੀ ਖ਼ਬਰ ਭਾਜਪਾ ਆਗੂ ਕੁਲਦੀਪ ਸਿੱਧੂਪੁਰ ਨੇ ਕੀਤਾ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਨਗਰ ਕੌਂਸਲ ਸਮਾਣਾ ਦੇ ਇਕ ਬੂਥ 'ਤੇ ਦੁਬਾਰਾ ਪਈਆਂ ਵੋਟਾਂ 65 ਫ਼ੀਸਦੀ ਰਹੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।