25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਪੰਜਾਬ 'ਚ ਹੋਵੇਗੀ ਹੋਰ ਮਜ਼ਬੂਤ-ਸੋਨੂੰ ਚੀਮਾ

ਅਜੀਤ ਡੈਸਕ 29-05-2026
ਅਮਲੋਹ, 28 ਮਈ (ਕੇਵਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਪ੍ਰਧਾਨ ਨਿਯੁਕਤ ਕਰਨ 'ਤੇ ਭਾਜਪਾ ਦੇ ਨੌਜਵਾਨ ਆਗੂ ਗੁਰਮੀਤ ਸਿੰਘ ਸੋਨੂੰ ਚੀਮਾ ਵਲੋਂ ਖ਼ੁਸ਼ੀ ਪ੍ਰਗਟ ਕੀਤੀ ਗਈ ਅਤੇ ਉਨਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਸੋਨੂੰ ਚੀਮਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦੀ ਕਮਾਨ ਸੌਂਪ ਕੇ ਵੱਡਾ ਮਾਣ ਸਤਿਕਾਰ ਦਿੱਤਾ ਗਿਆ ਹੈ | ਉਨਾਂ ਕਿਹਾ ਕਿ ਇਸ ਨਿਯੁਕਤੀ ਨਾਲ ਪੂਰੇ ਪੰਜਾਬ ਸਮੇਤ ਹਲਕਾ ਅਮਲੋਹ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ | ਉਨਾਂ ਨੇ ਵਿਸ਼ਵਾਸ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਹੋਰ ਮਜ਼ਬੂਤ ਹੋਵੇਗੀ ਅਤੇ ਹਰ ਵਰਕਰ ਤੱਕ ਪਾਰਟੀ ਦੀ ਪਹੁੰਚ ਵਧੇਗੀ | ਇਸ ਮੌਕੇ ਬੇਅੰਤ ਸਿੰਘ ਬੈਣਾ ਮੰਡਲ ਪ੍ਰਧਾਨ ਸਮਸ਼ਪੁਰ, ਸੀਨੀਅਰ ਆਗੂ ਮਨਜੀਤ ਸਿੰਘ ਸਲਾਣਾ, ਸਤਨਾਮ ਸਿੰਘ ਚੈਹਿਲਾ, ਜਸਵੀਰ ਸਿੰਘ ਨੂਰਪੁਰਾ ਅਤੇ ਵਰਿੰਦਰ ਸਿੰਘ ਸੋਢੀ ਵਲੋਂ ਵੀ ਸਵਾਗਤ ਅਤੇ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਲੋਂ ਪਿੰਡ ਰਾਮਗੜ੍ਹ ਵਿਖੇ 9ਵਾਂ ਬਾਲ ਸੰਸਕਾਰ ਕੇਂਦਰ ਖੋਲਿ੍ਹਆ ਅਗਲੀ ਖ਼ਬਰ ਭਾਜਪਾ ਦੇ ਪੰਜਾਬ ਵਿਚ ਸਰਕਾਰ ਬਣਾਉਣ ਦੇ ਸੁਪਨੇ ਪੂਰੇ ਨਹੀਂ ਹੋਣਗੇ-ਪ੍ਰਧਾਨ ਜਗਬੀਰ ਸਲਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।