25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਿਵਲ ਸਰਜਨ ਨੇ ਜੀ. ਟੀ. ਰੋਡ ਹਾਦਸੇ 'ਚ ਜ਼ਖ਼ਮੀ ਹੋਏ ਮਰੀਜ਼ਾਂ ਦਾ ਹਾਲਚਾਲ ਪੁੱਛਿਆ

ਹਾਦਸੇ 'ਚ ਜ਼ਖ਼ਮੀਆਂ ਦਾ ਹਾਲਚਾਲ ਪੁੱਛਦੇ ਹੋਏ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਤੇ ਹੋਰ | ਤਸਵੀਰ: ਕਰਨ <br/> 29-05-2026
ਫ਼ਤਹਿਗੜ੍ਹ ਸਾਹਿਬ, 28 ਮਈ (ਮਨਪ੍ਰੀਤ ਸਿੰਘ)-ਜੀ.ਟੀ. ਰੋਡ ਨੇੜੇ ਪਤਾਰਸੀ ਕਲਾ ਵਿਖੇ ਸ਼ਰਧਾਲੂਆਂ ਦੀ ਭਰੀ ਬੱਸ ਅਤੇ ਟਰਾਲੇ ਵਿਚਕਾਰ ਕੋਈ ਭਿਆਨਕ ਟੱਕਰ ਦੌਰਾਨ ਜ਼ਖਮੀ ਹੋਏ, ਮਰੀਜ਼ ਜੋ ਜ਼ਿਲ੍ਹਾ ਹਸਪਤਾਲ ਵਿਚ ਜੇਰੇ ਇਲਾਜ ਦਾਖਲ ਸਨ ਦਾ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਹਾਲ ਚਾਲ ਪੁੱਛਿਆ | ਉਨ੍ਹਾਂ ਐਕਸੀਡੈਂਟ ਦੌਰਾਨ ਜ਼ਖਮੀ ਹੋਏ ਮਰੀਜ਼ਾਂ ਦੀਆਂ ਦੀਆਂ ਸੱਟਾਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਕਿ ਉਹ ਜਲਦੀ ਹੀ ਠੀਕ ਹੋ ਜਾਣਗੇ | ਉਨ੍ਹਾਂ ਹਸਪਤਾਲ ਵਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ | ਉਨ੍ਹਾਂ ਮਰੀਜ਼ਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਹਸਪਤਾਲ ਵਲੋਂ ਮੁਫ਼ਤ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਜੇਕਰ ਉਨ੍ਹਾਂ ਨੂੰ ਕੋਈ ਸਿਹਤ ਸੇਵਾਵਾਂ ਲੈਣ ਵਿਚ ਪਰੇਸ਼ਾਨੀ ਹੋਵੇ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਜ਼ਰੂਰ ਲਿਆਉਣ | ਉਨ੍ਹਾਂ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਜੋ ਮੌਕੇ ਤੇ ਹਾਜ਼ਰ ਸਨ ਨੂੰ ਹਦਾਇਤ ਕੀਤੀ ਕਿ ਉਹ ਜ਼ਖਮੀ ਮਰੀਜ਼ਾਂ ਦੀ ਹਰ ਸੰਭਵ ਸਹਾਇਤਾ ਕਰਨ ਅਤੇ ਉਨ੍ਹਾਂ ਦੇ ਇਲਾਜ ਵਿਚ ਕੋਈ ਵੀ ਕਮੀ ਪੇਸ਼ੀ ਨਾ ਆਵੇ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਹਾਦਸੇ ਨਾਲ ਪੀੜਤ 14 ਵਿਅਕਤੀ ਕੱਲ੍ਹ ਹਸਪਤਾਲ ਵਿਚ ਦਾਖਲ ਹੋਏ ਸਨ, ਜਿਨ੍ਹਾਂ ਨੂੰ ਜਿਨ੍ਹਾਂ ਵਿਚੋਂ ਛੇ ਮਰੀਜ਼ਾਂ ਦੀ ਹਾਲਤ ਗੰਭੀਰ ਹੋਣ ਕਾਰਨ ਸੈਕਟਰ-32 ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਵਿਚੋਂ ਅੱਠ ਮਰੀਜ਼ਾਂ ਦਾ ਜ਼ਿਲ੍ਹਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਅਤੇ ਇਹਨਾਂ ਦੇ ਇਲਾਜ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਹੱਡੀਆਂ ਦੇ ਮਾਹਿਰ ਡਾ. ਬਲਵਿੰਦਰ ਸ਼ੈਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਈਦ -ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਵਧੇਰੇ ਮਜ਼ਬੂਤ ਕਰਦਾ ਹੈ-ਰਾਜੂ ਖੰਨਾ ਅਗਲੀ ਖ਼ਬਰ ਲੰਮੇ ਸਮੇਂ ਬਾਅਦ ਬੈਲਟ ਪੇਪਰਾਂ 'ਤੇ ਹੋਈ ਵੋਟਿੰਗ ਦਾ ਅੱਜ ਖੁੱਲ੍ਹੇਗਾ ਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।