30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਰਦੁਆਰਾ ਸਾਹਿਬ ਕੋਟਲਾ ਫਾਜ਼ਲ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਹੋਈ ਚੋਣ

ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਪਿੰਡ ਕੋਟਲਾ ਫਾਜ਼ਲ ਦੀ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਪ੍ਰਧਾਨ ਬਲਵਿੰਦਰ ਸਿੰਘ ਨੂੰ ਸਿਰੋਪਾਓ ਦਿੰਦੇ ਹੋਏ | ਅਜੀਤ ਤਸਵੀਰ <br/> 04-06-2026
ਫ਼ਤਹਿਗੜ੍ਹ ਸਾਹਿਬ, 3 ਜੂਨ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਕੋਟਲਾ ਫਾਜ਼ਲ ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਰਬ ਸੰਮਤੀ ਨਾਲ ਗੁਰਦੁਆਰਾ ਸਾਹਿਬ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ ਹੇਠ ਕੀਤੀ ਗਈ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਦੱਸਿਆ ਕਿ ਪਿੰਡ ਕੋਟਲਾ ਫਾਜ਼ਲ ਦੀ ਸਮੂਹ ਸੰਗਤ ਵਲੋਂ ਸਰਬ ਸੰਮਤੀ ਨਾਲ ਬਲਵਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਨਵੀਂ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ, ਜਦੋਂਕਿ ਗੁਰਪ੍ਰੀਤ ਸਿੰਘ ਨੂੰ ਖ਼ਜ਼ਾਨਚੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਤੋਂ ਇਲਾਵਾ ਕਾਰਜਕਾਰਨੀ ਕਮੇਟੀ ਵਿਚ ਪ੍ਰਗਟ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਗੁਲਜ਼ਾਰ ਸਿੰਘ, ਨਵਜੋਤ ਸਿੰਘ, ਜਸ਼ਨਦੀਪ ਸਿੰਘ, ਨਾਹਰ ਸਿੰਘ ਅਤੇ ਅਜੀਤ ਸਿੰਘ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ | ਜਿਸ ਉਪਰੰਤ ਜਥੇਦਾਰ ਰਿਆ ਨੇ ਨਵੇਂ ਚੁਣੇ ਪ੍ਰਧਾਨ ਬਲਵਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਰਸਮੀ ਤੌਰ 'ਤੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ | ਉਨਾਂ ਸਮੂਹ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਦੇ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਵਲ ਅੰਮਿ੍ਤਧਾਰੀ ਸਿੰਘਾਂ ਨੂੰ ਹੀ ਗੁਰਦੁਆਰਾ ਕਮੇਟੀ ਵਿਚ ਸ਼ਾਮਿਲ ਕੀਤਾ ਜਾਵੇ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ |
ਪਿਛਲੀ ਖ਼ਬਰ ਪਿੰਡ ਮਲਕੋ ਮਾਜਰਾ ਸਰਹਿੰਦ ਨਜ਼ਦੀਕ ਹੋਏ ਹਾਦਸੇ 'ਚ, 1 ਵਿਅਕਤੀ ਦੀ ਮੌਤ ਤੇ 2 ਜ਼ਖ਼ਮੀ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਰਾਏਪੁਰ ਰਾਈਆਂ ਵਿਖੇ ਨਵਾਂ ਬਾਲ ਸੰਸਕਾਰ ਕੇਂਦਰ ਖੋਲਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।