ਖਮਾਣੋਂ, 3 ਜੂਨ (ਜੋਗਿੰਦਰ ਪਾਲ)-ਖਮਾਣੋਂ ਦੇ ਵਾਰਡ ਨੰ. 11 ਤੋਂ ਕਾਂਗਰਸ ਦੇ ਚੋਣ ਜਿੱਤੇ ਕੌਂਸਲਰ ਸੁਖਵਿੰਦਰ ਸਿੰਘ ਨਿੱਕੂ ਨੇ ਜਿੱਤ ਪ੍ਰਾਪਤ ਕਰਨ ਉਪਰੰਤ ਆਪਣੇ ਵਾਰਡ ਵਿਚ ਸਫ਼ਾਈ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ | ਸੁਖਵਿੰਦਰ ਸਿੰਘ ਨਿੱਕੂ ਨੇ ਕਿਹਾ ਕਿ ਉਹ ਵਾਰਡ ਦੇ ਸਰਵਪੱਖੀ ਵਿਕਾਸ ਲਈ ਆਪਣੇ ਬਣਦੇ ਯਤਨ ਕਰਨਗੇ ਅਤੇ ਉਨਾਂ ਇਸ ਜਿੱਤ ਲਈ ਵਾਰਡ ਦੇ ਸਮੂਹ ਵੋਟਰਾਂ ਦਾ ਧੰਨਵਾਦ ਵੀ ਕੀਤਾ | ਉਨਾਂ ਵਾਰਡ ਦੇ ਵਿਕਾਸ ਲਈ ਸਮੂਹ ਵਾਰਡ ਵਾਸੀਆਂ ਤੋਂ ਸਹਿਯੋਗ ਅਤੇ ਸੁਝਾਵਾਂ ਦੀ ਮੰਗ ਵੀ ਕੀਤੀ | ਇਸ ਮੌਕੇ ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ ਕਾਂਗਰਸ ਖਮਾਣੋਂ, ਨਾਜਰ ਸਿੰਘ ਰੱਤੋਂ, ਤੇਜਿੰਦਰ ਸਿੰਘ, ਕੁਲਵਿੰਦਰ ਸਿੰਘ ਹਾਜ਼ਰ ਸਨ |