29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਰਹਿੰਦੇ ਅਧੂਰੇ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ-ਚੇਅਰਮੈਨ ਗੁਰਵਿੰਦਰ ਢਿੱਲੋਂ

ਅਜੀਤ ਡੈਸਕ 04-06-2026
ਫ਼ਤਹਿਗੜ੍ਹ ਸਾਹਿਬ, 3 ਜੂਨ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਤੇ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਚੁੰਨੀ ਮਾਜਰਾ ਨਿਵਾਸੀਆਂ ਵਲੋਂ ਪਤਾਰਸੀ ਤੋਂ ਖੇੜਾ ਵਾਇਆ ਚੁੰਨੀ ਮਾਜਰਾ, 5 ਕਿਲੋਮੀਟਰ ਸੜਕ, ਜੋ ਕਿ ਅਤਿ ਖਸਤਾ ਹਾਲਤ ਵਿਚ ਹੈ, ਨੂੰ ਬਣਾਉਣ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ 'ਚ ਇਹ ਮਾਮਲਾ ਲਿਆਂਦਾ ਜਾਵੇਗਾ ਤੇ ਪਿੰਡ ਦੇ ਰਹਿੰਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸ਼ਹਿਰਾਂ ਦੇ ਨਾਲ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਏਗੀ ਤਾਂ ਜੋ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮਿਲ ਸਕਣ | ਇਸ ਮੌਕੇ ਪਿੰਡ ਵਾਸੀਆਂ ਵਲੋਂ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੂੰ ਰਹਿੰਦੇ ਵਿਕਾਸ ਕਾਰਜਾਂ ਬਾਰੇ ਵੀ ਦੱਸਿਆ ਗਿਆ ਤੇ ਉਨ੍ਹਾਂ ਵਲੋਂ ਭਰੋਸਾ ਦਿਵਾਇਆ ਗਿਆ ਕਿ ਪਿੰਡ ਦੇ ਰਹਿੰਦੇ ਕਾਰਜ ਪਹਿਲਾ ਦੇ ਆਧਾਰ 'ਤੇ ਕਰਵਾਏ ਜਾਣਗੇ | ਇਸ ਮੌਕੇ 'ਤੇ ਨੰਬਰਦਾਰ ਹਰਬੰਸ ਸਿੰਘ, ਸਰਪੰਚ ਜਤਿੰਦਰ ਸਿੰਘ, ਨੌਰਾਤਾ ਹੁਸੈਨ, ਕਰਮਜੀਤ ਸਿੰਘ ਨੰਬਰਦਾਰ, ਦਵਿੰਦਰ ਸਿੰਘ ਪੰਚ, ਰੁਪਿੰਦਰ ਕੌਰ ਪੰਚ, ਰਾਏ ਸਿੰਘ, ਕੁਲਵੀਰ ਕੌਰ ਮੇਟ ਨੇ ਆਏ ਆਗੂਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਮਾਸਟਰ ਸੰਤੋਖ ਸਿੰਘ ਆਦਿ ਨੇ ਵੀ ਆਪਣੇ
ਪਿਛਲੀ ਖ਼ਬਰ 'ਦੀ ਖਮਾਣੋਂ ਕਲਾਂ ਬਹੁਮੰਤਵੀ ਸਹਿਕਾਰੀ ਸਭਾ ਨੇ ਮਾਰਕਫੈੱਡ ਵਲੋਂ ਯੂਰੀਆ ਖਾਦ ਨਾ ਦੇਣ ਸੰਬੰਧੀ ਅਧਿਕਾਰੀਆਂ ਨੂੰ ਮੰਗ ਪੱ... ਅਗਲੀ ਖ਼ਬਰ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਨੇ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।