29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ-ਅਜੈ ਲਿਬੜਾ

ਅਜੀਤ ਡੈਸਕ 04-06-2026
ਫ਼ਤਹਿਗੜ੍ਹ ਸਾਹਿਬ, 3 ਜੂਨ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਤੇ ਗੈਸ ਦੀਆਂ ਕੀਮਤਾਂ 'ਚ ਕੀਤਾ ਜਾ ਰਿਹਾ ਅਥਾਹ ਵਾਧਾ ਸਿੱਧੇ ਤੌਰ 'ਤੇ ਆਮ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ, ਜਿਸ ਨਾਲ ਮਹਿੰਗਾਈ ਦਿਨੋਂ-ਦਿਨ ਵੱਧ ਰਹੀ ਹੈ ਤੇ ਦੇਸ਼ ਦੀ ਜਨਤਾ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ. ਲਿਬੜਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਰਮਾਏਦਾਰਾਂ ਨੂੰ ਹੋਰ ਅਮੀਰ ਅਤੇ ਗ਼ਰੀਬਾਂ ਨੂੰ ਹੋਰ ਗ਼ਰੀਬ ਕਰਨ 'ਤੇ ਲੱਗੀ ਹੋਈ ਹੈ | ਜਿਸ ਦੁਆਰਾ ਪਿਛਲੇ ਕਈ ਸਾਲਾਂ ਤੋਂ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਪੈਟਰੋਲੀਅਮ ਦੀਆਂ ਕੀਮਤਾਂ ਨਹੀਂ ਘਟਾਈਆਂ ਗਈਆਂ ਤੇ ਸਿੱਧੇ ਤੌਰ 'ਤੇ ਕਾਰਪੋਰੇਟ ਘਰਾਨਿਆਂ ਨੂੰ ਇਸ ਦਾ ਫ਼ਾਇਦਾ ਦਿੱਤਾ ਗਿਆ ਅਤੇ ਹੁਣ ਜਦੋਂ ਪੈਟਰੋਲੀਅਮ ਪਦਾਰਥਾਂ ਦੀ ਥੋੜ੍ਹੀ ਬਹੁਤ ਕਿੱਲਤ ਆਈ ਤਾਂ ਮੋਦੀ ਸਰਕਾਰ ਦੁਆਰਾ ਥੋੜੇ੍ਹ ਦਿਨਾਂ 'ਚ ਤੇਲ ਦੀਆਂ ਕੀਮਤਾਂ 'ਚ ਸਾਢੇ ਸੱਤ ਰੁਪਏ ਤੱਕ ਦਾ ਵਾਧਾ ਕਰ ਦਿੱਤਾ ਗਿਆ ਤੇ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਦਿੱਤੀਆਂ ਗਈਆਂ, ਜਿਸ ਕਾਰਨ ਦੇਸ਼ ਦਾ ਹਰ ਵਰਗ ਖ਼ਾਸ ਕਰ ਟ੍ਰਾਂਸਪੋਰਟ ਤੇ ਵਪਾਰੀ ਵਰਗ ਨਾਖ਼ੁਸ਼ ਦਿਖਾਈ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਵਰਗ ਭਾਜਪਾ ਦੀਆਂ ਨੀਤੀਆਂ ਤੋਂ ਦੁਖੀ ਹੈ ਤੇ ਉਹ ਦਿਨ ਦੂਰ ਨਹੀਂ, ਜਦੋਂ ਲੋਕ ਦੇਸ਼ 'ਚੋਂ ਮੋਦੀ ਸਰਕਾਰ ਦਾ ਸਫ਼ਾਇਆ ਕਰਨਗੇ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 6 ਨੂੰ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ 'ਮੂੰਹ ਦੀ ਸਿਹਤ ਸੰਭਾਲ ਵਿਚ ਏ. ਆਈ.' ਬਾਰੇ ਪੁਸਤਕ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।