ਸਨੌਰ, 3 ਜੂਨ (ਸੋਖਲ)-ਪਿੰਡ ਬੱਤੀ ਵਿਚ ਬੀਤੇ ਦਿਨੀਂ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਡੀ.ਐਸ.ਪੀ. ਰਣਬੀਰ ਸਿੰਘ ਨੇ ਪੁਲਿਸ ਅਧਿਕਾਰੀਆਂ ਸਮੇਤ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਿਵਾਦਤ ਜ਼ਮੀਨ 'ਤੇ ਕਥਿਤ ਤੌਰ 'ਤੇ ਮਾਈਨਿੰਗ ਕੀਤੀ ਜਾ ਰਹੀ ਹੈ, ਜਿਸ ਦੀ ਜਾਂਚ ਲਈ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਸੀ | ਜਾਂਚ ਦੌਰਾਨ ਮਾਈਨਿੰਗ ਨਾਲ ਸੰਬੰਧਿਤ ਕੋਈ ਤੱਥ ਸਾਹਮਣੇ ਨਹੀਂ ਆਇਆ | ਡੀ.ਐਸ.ਪੀ. ਨੇ ਦੱਸਿਆ ਕਿ ਵਿਵਾਦ ਵਿਚ ਸ਼ਾਮਲ ਦੋਵੇਂ ਧਿਰਾਂ ਆਪਸ ਵਿਚ ਰਿਸ਼ਤੇਦਾਰ ਹਨ | ਝਗੜੇ ਦੌਰਾਨ ਇਕ ਧਿਰ ਦੇ ਤਿੰਨ ਅਤੇ ਦੂਜੀ ਧਿਰ ਦੇ ਦੋ ਵਿਅਕਤੀ ਜ਼ਖ਼ਮੀ ਹੋਏ ਸਨ, ਜੋ ਇਸ ਵੇਲੇ ਹਸਪਤਾਲ ਵਿਚ ਇਲਾਜ ਅਧੀਨ ਹਨ | ਉਨ੍ਹਾਂ ਕਿਹਾ ਕਿ ਦੋਵੇਂ ਪੱਖਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਇਲਾਕੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ | ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੀ ਪਿੰਡ ਵਿੱਚ ਪਹੁੰਚੇ | ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪੂਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ ਅਤੇ ਪ੍ਰਭਾਵਿਤ ਲੋਕਾਂ ਦੇ ਵਿਚਾਰ ਸੁਣੇ | ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੌਜੂਦਾ ਸਰਪੰਚ ਵਲੋਂ ਬਿਨਾਂ ਕਿਸੇ ਠੋਸ ਸਬੂਤ ਜਾਂ ਆਧਾਰ ਦੇ ਉਨ੍ਹਾਂ ਦਾ ਨਾਮ ਇਸ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ, ਜੋ ਕਿ ਬਿਲਕੁਲ ਗਲਤ ਅਤੇ ਨਿਰਾਧਾਰ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਦੇ ਕੁਝ ਆਗੂਆਂ ਦੇ ਨਾਲ-ਨਾਲ ਉਨ੍ਹਾਂ ਦੀ ਆਪਣੀ ਪਾਰਟੀ ਦੇ ਕੁਝ ਲੋਕ ਵੀ ਮਿਲ ਕੇ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਅਤੇ ਰਾਜਨੀਤਿਕ ਤੌਰ 'ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਹਡਾਣਾ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰਦੇ ਰਹੇ ਹਨ ਅਤੇ ਅਜਿਹੇ ਝੂਠੇ ਦੋਸ਼ਾਂ ਤੋਂ ਘਬਰਾਉਣ ਵਾਲੇ ਨਹੀਂ ਹਨ | ਉਨ੍ਹਾਂ ਕਿਹਾ ਕਿ ਸੱਚਾਈ ਜਲਦ ਹੀ ਲੋਕਾਂ ਦੇ ਸਾਹਮਣੇ ਆ ਜਾਵੇਗੀ ਅਤੇ ਸਿਆਸੀ ਲਾਭ ਲਈ ਕੀਤੀ ਜਾ ਰਹੀ ਘਟੀਆ ਰਾਜਨੀਤੀ ਦਾ ਲੋਕ ਖੁਦ ਜਵਾਬ