29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਲੋਕਾਂ ਦਾ ਜੀਵਨ ਹੋਇਆ ਮੁਸ਼ਕਿਲ-ਇੰਦਰਜੀਤ ਸਿੰਘ ਸੰਧੂ

ਅਜੀਤ ਡੈਸਕ 04-06-2026
ਸਨੌਰ, 3 ਜੂਨ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਇੰਦਰਜੀਤ ਸਿੰਘ ਸੰਧੂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਿਚ ਵਾਧੇ ਦਾ ਸਿੱਧਾ ਅਸਰ ਮਹਿੰਗਾਈ 'ਤੇ ਪੈਂਦਾ ਹੈ, ਜਿਸ ਨਾਲ ਰੋਜਾਨਾ ਵਰਤੋਂ ਦੀਆਂ ਵਸਤੂਆਂ ਅਤੇ ਆਵਾਜਾਈ ਦੇ ਖਰਚੇ ਵਧ ਜਾਂਦੇ ਹਨ | ਸੰਧੂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਟਰਾਂਸਪੋਰਟ ਸੈਕਟਰ ਨਾਲ ਜੁੜੇ ਲੋਕਾਂ 'ਤੇ ਇਸ ਦਾ ਸਭ ਤੋਂ ਵੱਧ ਪ੍ਰਭਾਵ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿਚ ਅਸਫਲ ਰਹੀ ਹੈ ਅਤੇ ਲੋਕ ਪਹਿਲਾਂ ਹੀ ਬੇਰੁਜ਼ਗਾਰੀ ਤੇ ਵਧਦੇ ਖ਼ਰਚਿਆਂ ਨਾਲ ਜੂਝ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕ ਹਿਤਾਂ ਨੂੰ ਧਿਆਨ 'ਚ ਰੱਖਦਿਆਂ ਪੈਟਰੋਲ ਅਤੇ ਡੀਜ਼ਲ 'ਤੇ ਲੱਗਣ ਵਾਲੇ ਟੈਕਸਾਂ ਵਿਚ ਕਟੌਤੀ ਕਰਨੀ ਚਾਹੀਦੀ ਹੈ, ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ | ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੀ ਹੈ ਅਤੇ ਅੱਗੇ ਵੀ ਲੋਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ | ਉਨ੍ਹਾਂ ਕੇਂਦਰ ਸਰਕਾਰ ਤੋਂ ਇੰਧਨ ਦੀਆਂ ਕੀਮਤਾਂ ਘਟਾ ਕੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਮੰਗ ਕੀਤੀ |
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਬੱਸ ਤੋਂ ਡਿੱਗਣ ਕਾਰਨ ਔਰਤ ਦੀ ਮੌਤ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਕਿਸਾਨ ਕਰੈਡਿਟ ਕਾਰਡ ਦੀ ਕਰਜ਼ਾ ਹੱਦ 'ਚ ਕੀਤਾ ਵਾਧਾ ਇਤਿਹਾਸਕ ਫ਼ੈਸਲਾ-ਸੁਰਜੀਤ ਸਿੰਘ ਰੱਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।