28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੀ.ਆਰ.ਟੀ.ਸੀ. ਬੱਸ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਅਜੀਤ ਡੈਸਕ 04-06-2026
ਸਨੌਰ, 3 ਜੂਨ (ਸੋਖਲ)-ਪਟਿਆਲਾ-ਸਨੌਰ ਰੋਡ 'ਤੇ ਪੀ.ਆਰ.ਟੀ.ਸੀ. ਦੀ ਇਕ ਬੱਸ ਨਾਲ ਜੁੜੇ ਹਾਦਸੇ ਵਿਚ ਇਕ ਔਰਤ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਮਿ੍ਤਕਾ ਦੇ ਦਿਉਰ ਨੇ ਫੋਨ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿ੍ਤਕਾ ਬਲਵਿੰਦਰ ਕੌਰ ਉਮਰ 50 ਸਾਲ ਦੇ ਕਰੀਬ ਦਸਿਆ ਜਾ ਰਿਹਾ ਹੈ | ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਸਰਕਾਰੀ ਬੱਸ ਰਾਹੀਂ ਆਪਣੇ ਸਕੂਲ ਵਿਚ ਡਿਊਟੀ ਲਈ ਜਾ ਰਹੀ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਬਲਵਿੰਦਰ ਕੌਰ ਬੱਸ ਵਿਚੋਂ ਉਤਰਨ ਲੱਗੀ ਤਾਂ ਬੱਸ ਚਾਲਕ ਵਲੋਂ ਬੱਸ ਅੱਗੇ ਵਧਾ ਲਈ ਗਈ, ਜਿਸ ਕਾਰਨ ਉਹ ਸੰਤੁਲਨ ਗੁਆ ਕੇ ਸੜਕ 'ਤੇ ਡਿੱਗ ਗਈ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਪਰਿਵਾਰਕ ਮੈਂਬਰਾਂ ਅਨੁਸਾਰ ਹਾਦਸੇ ਤੋਂ ਬਾਅਦ ਬੱਸ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਲਿਜਾਇਆ ਗਿਆ | ਉਥੋਂ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਲੈ ਕੇ ਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ | ਇਸ ਸੰਬੰਧੀ ਬਸ ਦੇ ਡਰਾਈਵਰ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਰੇ ਦੋਸ਼ ਬੇਬੁਨਿਆਦ ਹਨ | ਇਸ ਮਾਮਲੇ ਸੰਬੰਧੀ ਡੀ.ਐਸ.ਪੀ. ਰਣਬੀਰ ਸਿੰਘ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਕਿਸਾਨ ਕਰੈਡਿਟ ਕਾਰਡ ਦੀ ਕਰਜ਼ਾ ਹੱਦ 'ਚ ਕੀਤਾ ਵਾਧਾ ਇਤਿਹਾਸਕ ਫ਼ੈਸਲਾ-ਸੁਰਜੀਤ ਸਿੰਘ ਰੱਖੜਾ ਅਗਲੀ ਖ਼ਬਰ ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਲੋਕਾਂ ਦਾ ਜੀਵਨ ਹੋਇਆ ਮੁਸ਼ਕਿਲ-ਇੰਦਰਜੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।