28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਾਨ ਸਰਕਾਰ ਵਲੋਂ ਕਿਸਾਨ ਕਰੈਡਿਟ ਕਾਰਡ ਦੀ ਕਰਜ਼ਾ ਹੱਦ 'ਚ ਕੀਤਾ ਵਾਧਾ ਇਤਿਹਾਸਕ ਫ਼ੈਸਲਾ-ਸੁਰਜੀਤ ਸਿੰਘ ਰੱਖੜਾ

ਅਜੀਤ ਡੈਸਕ 04-06-2026
ਪਟਿਆਲਾ, 3 ਜੂਨ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਆਗੂ ਸੁਰਜੀਤ ਸਿੰਘ ਰੱਖੜਾ ਨੇ ਮਨ ਸਰਕਾਰ ਵਲੋਂ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿਚ ਕੀਤੇ ਗਏ ਵੱਡੇ ਸੁਧਾਰਾਂ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਵੱਲ ਚੁੱਕਿਆ ਗਿਆ ਇਤਿਹਾਸਿਕ ਅਤੇ ਦੂਰਅੰਦੇਸ਼ੀ ਕਦਮ ਕਰਾਰ ਦਿੱਤਾ ਹੈ | ਸ. ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ 26 ਸਾਲਾਂ ਤੋਂ ਚੱਲੇ ਆ ਰਹੇ ਪੁਰਾਣੇ ਕੇ.ਸੀ.ਸੀ. ਢਾਂਚੇ ਵਿਚ ਬਦਲਾਅ ਕਰਕੇ ਕਿਸਾਨਾਂ ਨੂੰ ਅਸਲ ਲੋੜਾਂ ਅਨੁਸਾਰ ਕਰਜ਼ਾ ਸਹੂਲਤ ਮੁਹੱਈਆ ਕਰਵਾਉਣ ਦਾ ਰਾਹ ਪੱਧਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕਣਕ, ਝੋਨਾ, ਗੰਨਾ, ਬਾਗ਼ਬਾਨੀ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਲਈ ਕਰਜ਼ਾ ਹੱਦ 'ਚ ਕੀਤਾ ਗਿਆ ਵਾਧਾ ਕਿਸਾਨਾਂ ਨੂੰ ਵਿੱਤੀ ਤੌਰ 'ਤੇ ਮਜ਼ਬੂਤ ਬਣਾਏਗਾ |
ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪਰਾਲੀ ਪ੍ਰਬੰਧਨ, ਮੂੰਗਫਲੀ, ਫੁੱਲ, ਹਰਾ ਚਾਰਾ, ਮੱਕੀ, ਤੇਲ ਬੀਜ, ਡ੍ਰੈਗਨ ਫਰੂਟ, ਬਾਂਸ, ਪਾਪੂਲਰ, ਮੱਛੀ ਪਾਲਣ ਅਤੇ ਹੋਰ ਨਵੀਆਂ ਫ਼ਸਲਾਂ ਨੂੰ ਕਰਜ਼ਾ ਸਹਾਇਤਾ ਦੇ ਦਾਇਰੇ ਵਿਚ ਲਿਆਂਦਾ ਜਾਣਾ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਾਲਾ ਕਦਮ ਹੈ | ਇਸ ਨਾਲ ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲ ਕੇ ਵੱਧ ਆਮਦਨ ਵਾਲੀਆਂ ਫ਼ਸਲਾਂ ਵੱਲ ਵਧਣ ਦਾ ਮੌਕਾ ਮਿਲੇਗਾ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਨ੍ਹਾਂ ਸੁਧਾਰਾਂ ਨਾਲ ਪੰਜਾਬ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਸਿੱਧਾ ਲਾਭ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਨਵੀਂ ਮਜ਼ਬੂਤੀ
ਪਿਛਲੀ ਖ਼ਬਰ ਸਰਕਾਰੀ ਦਫ਼ਤਰਾਂ 'ਚ ਦੇਰੀ ਨਾਲ ਆਉਣ ਵਾਲੇ ਅਤੇ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ ਅਗਲੀ ਖ਼ਬਰ ਪੀ.ਆਰ.ਟੀ.ਸੀ. ਬੱਸ ਤੋਂ ਡਿੱਗਣ ਕਾਰਨ ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।