28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਰਕਾਰੀ ਦਫ਼ਤਰਾਂ 'ਚ ਦੇਰੀ ਨਾਲ ਆਉਣ ਵਾਲੇ ਅਤੇ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ

ਏਪੀ ਸਿੰਘ ਸੋਮਲ ਉਪ ਮੰਡਲ ਮੈਜਿਸਟ੍ਰੇਟ ਨਾਭਾ ਗੱਲਬਾਤ ਕਰਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 04-06-2026
ਨਾਭਾ, 3 ਜੂਨ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਸਰਕਾਰੀ ਦਫਤਰਾਂ ਵਿਚ ਜਿਆਦਾਤਰ ਮੁਲਾਜ਼ਮ ਦੇਰੀ ਨਾਲ ਆਉਂਦੇ ਹਨ ਜਾਂ ਗੈਰ ਹਾਜ਼ਰ ਰਹਿੰਦੇ ਹਨ ਜਿਸ ਕਰਕੇ ਨਾਭਾ ਦੇ ਸਰਕਾਰੀ ਦਫਤਰਾਂ ਵਿਚ ਗੈਰ ਹਾਜ਼ਰ ਜਾਂ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ, ਕਿਉਂ ਜੋ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੇ ਖਿਲਾਫ ਹੁਣ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਏਪੀ ਸਿੰਘ ਸੋਮਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਸਾਰੇ ਹੀ ਸਰਕਾਰੀ ਦਫਤਰਾਂ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਹੈ, ਜਿਸ ਕਰਕੇ ਸਾਰੇ ਹੀ ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਨੂੰ ਚਾਹੀਦਾ ਹੈ ਕਿ ਉਹ ਸਹੀ ਸਮੇਂ ਸਿਰ ਆਪਣੇ ਦਫਤਰਾਂ ਵਿਚ ਪਹੁੰਚ ਕੇ ਲੋਕਾਂ ਦੇ ਕੰਮ ਕਾਜ ਨੂੰ ਟਾਈਮ ਨਾਲ ਨਿਬੇੜਨ ਤਾਂ ਜੋ ਪਬਲਿਕ ਨੂੰ ਕਿਸੇ ਵੀ ਤਰ੍ਹਾਂ ਦੀ ਦਫਤਰਾਂ ਦੇ ਕੰਮ ਕਾਰ ਸਮੇਂ ਕੋਈ ਸਰਕਾਰੀ ਦਫਤਰ ਵਿਚ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਜੋ ਵੀ ਸਰਕਾਰੀ ਮੁਲਾਜ਼ਮ ਆਪਣੇ ਦਫਤਰਾਂ ਵਿੱਚ ਦੇਰੀ ਨਾਲ ਆਵੇਗਾ ਜਾਂ ਗੈਰਹਾਜ਼ਰ ਹੋਵੇਗਾ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ, ਅਤੇ ਇਸ ਦੇ ਨਾਲ ਹੀ ਉਹਨਾਂ ਸਾਰੇ ਹੀ ਸਰਕਾਰੀ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਛੁੱਟੀ 'ਤੇ ਜਾਣ ਤੋਂ ਇੱਕ ਦਿਨ ਪਹਿਲਾਂ ਆਪਣੇ ਸਰਕਾਰੀ ਦਫਤਰ ਦੇ ਰਜਿਸਟਰ ਵਿੱਚ ਸਬੰਧਤ ਅਧਿਕਾਰੀ ਤੋਂ ਛੁੱਟੀ ਲੈ ਕੇ ਆਪਣੀ ਛੁੱਟੀ ਦੀ ਅਰਜੀ ਜਰੂਰ ਦੇ ਕੇ ਜਾਣ | ਉਪ ਮੰਡਲ ਮੈਜਿਸਟ੍ਰੇਟ ਸੋਮਲ ਨੇ ਕਿਹਾ ਕਿ ਉਹਨਾਂ ਵੱਲੋਂ ਸਰਕਾਰੀ ਦਫਤਰਾਂ ਵਿੱਚ ਸਮੇਂ-ਸਮੇਂ ਸਿਰ ਚੈਕਿੰਗ ਵੀ ਕੀਤੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕ ਸਮੇਂ ਸਿਰ ਆਪਣਾ ਸਰਕਾਰੀ ਦਫਤਰਾਂ ਵਿੱਚ ਕੰਮ ਕਰਵਾ ਸਕਣ | ਉਨਾਂ ਹਲਕੇ ਦੇ ਲੋਕਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਹਨਾਂ ਨੂੰ ਸਰਕਾਰੀ ਦਫਤਰਾਂ ਵਿੱਚ ਕੰਮ ਕਾਰ ਕਰਵਾਉਣ ਸਮੇਂ ਜੇਕਰ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਕਿਸੇ ਸਮੇਂ ਵੀ ਉਹਨਾਂ ਨਾਲ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਭਾਜਪਾ ਪਾਰਟੀ ਦੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਕਿਸਾਨ ਕਰੈਡਿਟ ਕਾਰਡ ਦੀ ਕਰਜ਼ਾ ਹੱਦ 'ਚ ਕੀਤਾ ਵਾਧਾ ਇਤਿਹਾਸਕ ਫ਼ੈਸਲਾ-ਸੁਰਜੀਤ ਸਿੰਘ ਰੱਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।