ਮੰਡੀ ਗੋਬਿੰਦਗੜ੍ਹ, 3 ਜੂਨ (ਇਕਬਾਲਦੀਪ ਸੰਧੂ)-ਭਾਜਪਾ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਚੰਡੀਗੜ ਸਥਿਤ ਭਾਜਪਾ ਦਫ਼ਤਰ ਵਿਖੇ ਅਹੁਦੇ ਦਾ ਕਾਰਜ ਭਾਰ ਸੰਭਾਲਣ ਮੌਕੇ ਮੰਡੀ ਗੋਬਿੰਦਗੜ ਦੇ ਪਾਰਟੀ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨਾਂ ਨੂੰ ਹਾਰਦਿਕ ਵਧਾਈ ਦਿੱਤੀ | ਇਸ ਮੌਕੇ ਭਾਜਪਾ ਦੇ ਜ਼ਿਲਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ, ਸੂਬਾ ਕਾਰਜਕਾਰਨੀ ਮੈਂਬਰ ਰਾਕੇਸ਼ ਗੁਪਤਾ, ਮੰਡਲ ਜਨਰਲ ਸਕੱਤਰ ਰਾਜਨ ਕੱਕੜ ਅਤੇ ਵਪਾਰ ਸੈੱਲ ਦੇ ਸਾਬਕਾ ਪ੍ਰਧਾਨ ਦੀਪਕ ਗੁਪਤਾ ਨੇ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੰਭਾਲਣ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਆਗੂਆਂ ਨੇ ਕਿਹਾ ਕਿ ਢਿੱਲੋਂ ਦੀ ਯੋਗ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਵਿਚ ਅਗਲੀ ਸਰਕਾਰ ਬਣਾਏਗੀ |