28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪਿੰਡਾਂ ਤੇ ਸ਼ਹਿਰਾਂ 'ਚ ਲੋਕਾਂ ਨਾਲ ਸੰਪਰਕ ਕਰ ਕੇ ਭਾਜਪਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ-ਜਗਦੀਪ ਚੀਮਾ

ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਮੰਡਲ ਪ੍ਰਧਾਨ ਬੇਅੰਤ ਸਿੰਘ ਬੈਣਾ, ਦਰਸ਼ਨ ਸਿੰਘ ਬੱਬੀ ਤੇ ਹੋਰ ਵਰਕਰ | ਤਸਵੀਰ: ਕੇਵਲ ਸਿੰਘ <br/> 04-06-2026
ਅਮਲੋਹ, 3 ਜੂਨ (ਕੇਵਲ ਸਿੰਘ)-ਭਾਜਪਾ ਮੰਡਲ ਸਮਸ਼ਪੁਰ ਦੇ ਪ੍ਰਧਾਨ ਬੇਅੰਤ ਸਿੰਘ ਬੈਣਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਪਾਰਟੀ ਦਫ਼ਤਰ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ, ਸੰਗਠਨ ਦੇ ਵਿਸਥਾਰ ਅਤੇ ਆਉਣ ਵਾਲੇ ਸਮੇਂ ਦੀਆਂ ਰਣਨੀਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਚੀਮਾ ਨੇ ਕਿਹਾ ਕਿ ਪੰਜਾਬ ਸਮੇਤ ਹਲਕਾ ਅਮਲੋਹ ਵਿਚ ਵੀ ਭਾਜਪਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਪਹੁੰਚ ਨੂੰ ਹੋਰ ਵਧਾਉਣ ਲਈ ਹਰ ਪਿੰਡ ਅਤੇ ਸ਼ਹਿਰ ਵਿਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ | ਉਨ੍ਹਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਪਹੁੰਚਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ | ਇਸ ਮੌਕੇ ਦਰਸ਼ਨ ਸਿੰਘ ਬੱਬੀ, ਮਨਜੀਤ ਸਿੰਘ ਸਲਾਣਾ, ਸਤਨਾਮ ਸਿੰਘ ਢਿੱਲੋਂ, ਜਸਵੰਤ ਸਿੰਘ ਸੌਂਟੀ, ਜਸਵੀਰ ਸਿੰਘ ਨੂਰਪੁਰਾ, ਗੁਰਦਰਸ਼ਨ ਸਿੰਘ ਸਲਾਣਾ, ਜਸਵਿੰਦਰ ਸਿੰਘ ਜੱਸੀ ਅਤੇ ਹਰਿੰਦਰ ਸਿੰਘ ਕੁੱਕੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪਿੰਡਾਂ ਤੇ ਸ਼ਹਿਰਾਂ 'ਚ ਲੋਕਾਂ ਨਾਲ ਸੰਪਰਕ ਕਰ ਕੇ ਭਾਜਪਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ-ਜਗਦੀਪ ਚੀਮਾ ਅਗਲੀ ਖ਼ਬਰ ਨੀਟ ਪੇਪਰ ਲੀਕ ਹੋਣਾ ਵਿਦਿਆਰਥੀਆਂ ਨਾਲ ਧੋਖਾ-ਡਾ. ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।