28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਜੀ.ਪੀ.ਐਸ. 'ਚ ਮਾਨਸਿਕ ਸਿਹਤ ਤੇ ਤੰਦਰੁਸਤੀ ਲਈ ਟ੍ਰੇਨਿੰਗ ਸੈਸ਼ਨ ਕਰਵਾਇਆ

ਜੀ.ਪੀ.ਐਸ. 'ਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਦੇ ਟ੍ਰੇਨਿੰਗ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਰਨਦੀਪ ਕੌਰ ਖਰਬੰਦਾ | ਅਜੀਤ ਤਸਵੀਰ <br/> 04-06-2026
ਮੰਡੀ ਗੋਬਿੰਦਗੜ੍ਹ, 3 ਜੂਨ (ਇਕਬਾਲਦੀਪ ਸੰਧੂ)-ਗੋਬਿੰਦਗੜ ਪਬਲਿਕ ਸਕੂਲ ਵਿਖੇ ਸੀ.ਬੀ.ਐਸ.ਈ. ਵਲੋਂ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਵਿਸ਼ੇ 'ਤੇ ਇਕ ਵਿਸ਼ੇਸ਼ ਸਮਰੱਥਾ ਨਿਰਮਾਣ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ | ਇਸ ਸੈਸ਼ਨ ਦਾ ਉਦੇਸ਼ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਮਾਨਸਿਕ, ਭਾਵਨਾਤਮਿਕ ਅਤੇ ਸਮਾਜਿਕ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਉਨਾਂ ਦੀ ਸਹਾਇਤਾ ਲਈ ਪ੍ਰਭਾਵਸ਼ਾਲੀ ਤਰੀਕਿਆਂ ਨਾਲ ਜਾਣੂ ਕਰਵਾਉਣਾ ਸੀ | ਸੈਸ਼ਨ ਦੀ ਸਰੋਤ ਬੁਲਾਰੇ ਗੁਰਦੀਪ ਕੌਰ ਸਨ, ਜੋ ਡੀ.ਏ.ਵੀ. ਪਬਲਿਕ ਸਕੂਲ, ਲੁਧਿਆਣਾ ਨਾਲ ਸੰਬੰਧਿਤ ਹਨ ਅਤੇ ਸਿੱਖਿਆ ਖੇਤਰ ਵਿਚ 23 ਸਾਲਾਂ ਦਾ ਵਿਸ਼ਾਲ ਤਜਰਬਾ ਰੱਖਦੇ ਹਨ | ਉਨਾਂ ਨੇ ਮਾਨਸਿਕ ਤੰਦਰੁਸਤੀ, ਸਕਾਰਾਤਮਿਕ ਸੋਚ, ਤਣਾਅ ਪ੍ਰਬੰਧਨ ਅਤੇ ਵਿਦਿਆਰਥੀ-ਕੇਂਦਰਿਤ ਸਿੱਖਣ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਇਲਾਵਾ ਕਿਰਨਦੀਪ ਕੌਰ ਖਰਬੰਦਾ, ਜਿੰਨਾਂ ਕੋਲ ਐਮ.ਫਿਲ., ਐਮ.ਏ. (ਅਰਥਸ਼ਾਸਤਰ) ਅਤੇ ਬੀ.ਐਡ. ਦੀਆਂ ਯੋਗਤਾਵਾਂ ਹਨ ਅਤੇ ਉਹ ਸਕੂਲ ਤੇ ਕਾਲਜ ਪੱਧਰ 'ਤੇ 23 ਸਾਲਾਂ ਦੇ ਅਧਿਆਪਨ ਅਨੁਭਵ ਨਾਲ ਜੁੜੇ ਹੋਏ ਹਨ, ਨੇੇ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨਾਲ ਜੁੜੀਆਂ ਚੁਣੌਤੀਆਂ ਅਤੇ ਉਨਾਂ ਦੇ ਹੱਲਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਸਰੋਤ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਪ੍ਰਤੀਯੋਗੀ ਯੁੱਗ ਵਿਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਸੰਭਾਲ ਬਹੁਤ ਜ਼ਰੂਰੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਅਗਲੀ ਖ਼ਬਰ ਨੀਟ ਪੇਪਰ ਲੀਕ ਹੋਣਾ ਵਿਦਿਆਰਥੀਆਂ ਨਾਲ ਧੋਖਾ-ਡਾ. ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।