28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਜੀਤ ਡੈਸਕ 04-06-2026
ਫ਼ਤਹਿਗੜ੍ਹ ਸਾਹਿਬ, 3 ਜੂਨ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ' ਅਧੀਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਿਖੇ 4 ਜੂਨ ਨੂੰ ਸਵੇਰੇ ਸਾਢੇ 9 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਣਾ ਹੈ¢ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ 'ਹੋਲਿਸਟਰ ਫੀਡ ਕੰਪਨੀ' ਵਲੋਂ ਸੇਲਜ਼ ਅਫ਼ਸਰ ਦੀਆਂ ਅਸਾਮੀਆਂ ਦੀ ਸਿੱਧੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ¢ ਆਸਾਮੀ ਲਈ ਕੇਵਲ ਪੁਰਸ਼ ਉਮੀਦਵਾਰ, ਕਿਸੇ ਵੀ ਸਟ੍ਰੀਮ ਵਿਚ ਗ੍ਰੈਜੂਏਸ਼ਨ ਪਾਸ ਹੋਣਾ ਚਾਹੀਦਾ ਹੈ¢ ਚੁਣੇ ਗਏ ਉਮੀਦਵਾਰਾਂ ਨੂੰ ਪੰਜਾਬ ਵਿਚ ਹੀ ਨÏਕਰੀ ਕਰਨ ਦਾ ਮੌਕਾ ਮਿਲੇਗਾ ਅਤੇ ਕੰਪਨੀ ਵਲੋਂ ਚੰਗੀ ਤਨਖ਼ਾਹ ਦੇ ਨਾਲ-ਨਾਲ ਭੱਤੇ ਵੀ ਦਿੱਤੇ ਜਾਣਗੇ¢ ਉਨ੍ਹਾਂ ਯੋਗ ਅਤੇ ਲੋੜਵੰਦ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ |
ਪਿਛਲੀ ਖ਼ਬਰ ਜੀ.ਪੀ.ਐਸ. 'ਚ ਮਾਨਸਿਕ ਸਿਹਤ ਤੇ ਤੰਦਰੁਸਤੀ ਲਈ ਟ੍ਰੇਨਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਜੀ.ਪੀ.ਐਸ. 'ਚ ਮਾਨਸਿਕ ਸਿਹਤ ਤੇ ਤੰਦਰੁਸਤੀ ਲਈ ਟ੍ਰੇਨਿੰਗ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।