19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅਧਿਆਪਕਾਂ ਦੀਆਂ ਇਕੋ ਸਮੇਂ ਡਬਲ ਡਿਊਟੀਆਂ ਲਗਾਉਣਾ, ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨਾ ਹੈੈ-ਜੀ.ਟੀ.ਯੂ.

ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਰਾਜਨ ਆਪਣੇ ਸਾਥੀਆਂ ਸਮੇਤ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਨ ਸਮੇਂ | ਤਸਵੀਰ: ਕਰਨ <br/> 05-06-2026
ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਰਾਜਨ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਜਨਗਣਨਾ ਅਤੇ ਸਮਾਜਿਕ ਆਰਥਿਕ ਤੇ ਡਰੱਗ ਸਰਵੇ ਵਿਚ ਅਧਿਆਪਕਾਂ ਦੀ ਡਿਊਟੀ ਇੱਕੋ ਸਮੇਂ ਲਗਾਈ ਗਈ ਹੈ | ਇੱਕੋ ਸਮੇਂ 'ਤੇ ਇਹ ਦੋਵੇਂ ਡਿਊਟੀਆਂ ਨਿਭਾਉਣੀਆਂ ਸੰਭਵ ਨਹੀਂ ਹਨ | ਇਹ ਸਾਰੀਆਂ ਡਿਊਟੀਆਂ ਅਧਿਆਪਕਾਂ ਤੋਂ ਛੁੱਟੀਆਂ ਦੇ ਦਿਨਾਂ ਵਿਚ ਕਰਵਾਉਣਾ, ਅਧਿਆਪਕਾਂ ਨੂੰ ਮਾਨਸਿਕ ਤੌਰ ਤੇ ਖੱਜਲ ਖ਼ੁਆਰ ਕਰਨਾ ਹੈ | ਸਬ ਡਵੀਜ਼ਨ ਖਮਾਣੋਂ ਵਲੋਂ ਨਵੇਂ ਜਾਰੀ ਕੀਤੇ ਫ਼ਰਮਾਨ ਅਨੁਸਾਰ ਉਨ੍ਹਾਂ ਅਧਿਆਪਕਾਂ ਨੂੰ ਵੀ ਡਰੱਗ ਸਰਵੇ ਤੇ ਭੇਜਿਆ ਜਾ ਰਿਹਾ ਹੈ, ਜੋ ਇਸ ਸਮੇਂ ਰਾਸ਼ਟਰੀ ਜਨਗਣਨਾ ਅਧੀਨ ਘਰ-ਘਰ ਜਾ ਕੇ ਆਪਣੀ ਡਿਊਟੀ ਨਿਭਾਅ ਰਹੇ ਹਨ ਅਤੇ ਜੋ ਲੋਕ ਘਰਾਂ ਵਿਚ ਨਹੀਂ ਮਿਲ ਰਹੇ, ਉਨ੍ਹਾਂ ਤੋਂ ਡਾਟਾ ਇਕੱਤਰ ਕਰਨ ਲਈ ਅਧਿਆਪਕ ਦਿਨ ਰਾਤ ਯਤਨ ਕਰ ਰਹੇ ਹਨ ਤਾਂ ਜੋ ਰਾਸ਼ਟਰੀ ਜਨਗਣਨਾ ਦਾ ਕੰਮ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰੱਗ ਸੈਂਸਜ਼ ਦੀ ਡਿਊਟੀ ਸਵੈ ਇੱਛਾ ਨਾਲ ਲੱਗਣੀ ਹੈ, ਪ੍ਰੰਤੂ ਜੋ ਡਿਊਟੀਆਂ ਵੱਖ ਵੱਖ ਵਿਭਾਗਾਂ 'ਚੋਂ ਰਾਸ਼ਟਰੀ ਜਨਗਣਨਾ ਅਤੇ ਡਰੱਗ ਸਰਵੇ ਵਿਚ ਲਗਾਈਆਂ ਗਈਆਂ ਸਨ, ਉਨ੍ਹਾਂ ਨੂੰ ਵੱਡੇ ਪੱਧਰ ਤੇ ਕੱਟਿਆ ਗਿਆ ਹੈ | ਜਿਸ ਵਿਚੋਂ ਭਿ੍ਸ਼ਟਾਚਾਰ ਸਪਸ਼ਟ ਝਲਕਦਾ ਹੈ | ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਨਵੀਆਂ ਲਗਾਈਆਂ ਗਈਆਂ ਡਿਊਟੀਆਂ ਤੁਰੰਤ ਰੱਦ ਕੀਤੀਆਂ ਜਾਣ | ਜੇਕਰ ਇਹ ਵਰਤਾਰਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਤਿੱਖੇ ਐਕਸ਼ਨ ਲਈ ਮਜਬੂਰ ਹੋਵੇਗੀ | ਇਸ ਮੌਕੇ ਚਰਨਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਜਸਵੀਰ ਸਿੰਘ, ਮਨਜੀਤ ਸਿੰਘ, ਪ੍ਰੇਮਜੀਤ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪੀ. ਐੱਮ. ਸਵਨਿਧੀ ਯੋਜਨਾ ਨਾਲ ਜ਼ਿਲ੍ਹੇ ਦੇ ਰੇਹੜੀ-ਫੜੀ ਵਿਕੇ੍ਰਤਾਵਾਂ ਨੂੰ ਮਿਲਿਆ ਆਰਥਿਕ ਸਹਾਰਾ-ਭੱਟੀ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਖੇ ਕੱਲ੍ਹ ਮਿਲਣਗੀਆਂ 50% ਛੋਟ 'ਤੇ ਸੁਣਨ ਵਾਲੀਆਂ ਕੰਨਾਂ ਦੀਆਂ ਮਸ਼ੀਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।