19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਅਮਲੋਹ ਵਿਖੇ ਕੰਮ ਕਰਵਾਉਣ ਆਏ ਲੋਕਾਂ ਨੂੰ ਮੁੜਨਾ ਪਿਆ ਖ਼ਾਲੀ ਹੱਥ

ਸੇਵਾ ਕੇਂਦਰ ਅਮਲੋਹ ਵਿਖੇ ਕੰਮਕਾਜ ਲਈ ਆਏ ਸਾਬਕਾ ਸਰਪੰਚ ਗੁਰਦੀਪ ਸਿੰਘ ਜੰਜੂਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਕੇਵਲ ਸਿੰਘ <br/> 05-06-2026
ਅਮਲੋਹ, 4 ਜੂਨ (ਕੇਵਲ ਸਿੰਘ)-ਪੰਜਾਬ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ, ਜਿਸ ਦਾ ਅਸਰ ਆਮ ਲੋਕਾਂ 'ਤੇ ਵੀ ਪੈ ਰਿਹਾ ਹੈ | ਅਮਲੋਹ ਵਿਖੇ ਸਥਿਤ ਸੇਵਾ ਕੇਂਦਰ ਵਿਚ ਵੀ ਹੜਤਾਲ ਕਾਰਨ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ | ਆਪਣੇ ਜ਼ਰੂਰੀ ਕੰਮਾਂ ਲਈ ਸੇਵਾ ਕੇਂਦਰ ਪਹੁੰਚੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ | ਇਸ ਮੌਕੇ ਸਾਬਕਾ ਸਰਪੰਚ ਗੁਰਦੀਪ ਸਿੰਘ ਜੰਜੂਆ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਉਹ ਆਪਣੇ ਨਿੱਜੀ ਕੰਮਕਾਜ ਛੱਡ ਕੇ ਸੇਵਾ ਕੇਂਦਰ ਵਿਚ ਵੱਖ-ਵੱਖ ਸਰਕਾਰੀ ਸੇਵਾਵਾਂ ਲੈਣ ਲਈ ਆਏ ਸਨ, ਪਰ ਹੜਤਾਲ ਕਾਰਨ ਕੋਈ ਵੀ ਕੰਮ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਆਧਾਰ ਕਾਰਡ, ਜਨਮ-ਮੌਤ ਸਰਟੀਫਿਕੇਟ ਅਤੇ ਹੋਰ ਕਈ ਜ਼ਰੂਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਚਿੰਤਾ ਜਤਾਉਂਦਿਆਂ ਕਿਹਾ ਕਿ ਜੇਕਰ ਹੜਤਾਲ ਲੰਬੀ ਚੱਲਦੀ ਹੈ ਤਾਂ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ | ਗੁਰਦੀਪ ਸਿੰਘ ਜੰਜੂਆ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇ ਕੇ ਜਲਦ ਹੱਲ ਕੱਢਿਆ ਜਾਵੇ ਤਾਂ ਜੋ ਹੜਤਾਲ ਖ਼ਤਮ ਹੋ ਸਕੇ ਅਤੇ ਲੋਕਾਂ ਨੂੰ ਸੁਚਾਰੂ ਸੇਵਾਵਾਂ ਮਿਲ ਸਕਣ |
ਪਿਛਲੀ ਖ਼ਬਰ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ ਵਿਕਾਸ ਦੇ ਕੰਮ-ਹੈਪੀ ਅਗਲੀ ਖ਼ਬਰ ਐਸ.ਕੇ.ਐਮ. ਦੇ ਬੈਨਰ ਹੇਠ ਭਾਕਿਯੂ ਏਕਤਾ ਸਿੱਧੂਪੁਰ ਨੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿਚ ਕੀਤਾ ਰੋਹ ਭਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।