16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬੀਬੀ ਕਰਮਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦਾ ਪ੍ਰਧਾਨ ਬਣਾਏ ਜਾਣ 'ਤੇ ਲੀਡਰਸ਼ਿਪ ਵਲੋਂ ਭਰਵਾਂ ਸਵਾਗਤ

ਬੀਬੀ ਕਰਮਜੀਤ ਕੌਰ ਦੇ ਇਸਤਰੀ ਵਿੰਗ ਹਲਕਾ ਬਸੀ ਪਠਾਣਾਂ ਦਾ ਪ੍ਰਧਾਨ ਬਣਨ 'ਤੇ ਉਨ੍ਹਾਂ ਦਾ ਸਨਮਾਨ ਕਰਨ ਸਮੇਂ ਅਕਾਲੀ ਲੀਡਰਸ਼ਿਪ | ਅਜੀਤ ਤਸਵੀਰ <br/> 05-06-2026
ਖਮਾਣੋਂ, 4 ਜੂਨ (ਮਨਮੋਹਣ ਸਿੰਘ ਕਲੇਰ)-ਸ਼੍ਰ੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਸੀ ਪਠਾਣਾਂ ਦੇ ਇਸਤਰੀ ਵਿੰਗ ਦਾ ਬੀਬੀ ਕਰਮਜੀਤ ਕੌਰ ਨੂੰ ਪ੍ਰ੍ਰਧਾਨ ਬਣਾਏ ਜਾਣ ਦਾ ਹਲਕਾ ਬਸੀ ਪਠਾਣਾਂ ਦੀ ਸਮੁੱਚੀ ਲੀਡਰਸ਼ਿਪ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਇਸ ਨਿਯੁਕਤੀ ਉਪਰੰਤ ਅੱਜ ਉਨ੍ਹਾਂ ਦਾ ਪਾਰਟੀ ਦਫ਼ਤਰ ਖਮਾਣੋਂ ਪਹੁੰਚਣ ਤੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ ਅਤੇ ਸਥਾਨਕ ਅਕਾਲੀ ਲੀਡਰਸ਼ਿਪ ਵਲੋਂ ਸਵਾਗਤ ਕਰਦਿਆਂ ਉਨ੍ਹਾਂ ਦਾ ਸਿਰੋਪਾਉ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਡਾ. ਰਾਣਾ ਨੇ ਕਿਹਾ ਕਿ ਬੀਬੀ ਕਰਮਜੀਤ ਕੌਰ ਇਕ ਮਿਹਨਤੀ ਪਾਰਟੀ ਵਰਕਰ ਹਨ | ਜਿਨ੍ਹਾਂ ਸਮੇਂ-ਸਮੇਂ ਤੇ ਪਾਰਟੀ ਦੀ ਚੜ੍ਹਦੀਕਲਾ ਲਈ ਵੱਡਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਪਾਰਟੀ ਅਜਿਹੇ ਮਿਹਨਤੀ ਵਰਕਰਾਂ ਦਾ ਹਮੇਸ਼ਾ ਹੀ ਸਤਿਕਾਰ ਅਤੇ ਸਨਮਾਨ ਕਰਦੀ ਰਹੀ ਹੈ, ਜਿਨ੍ਹਾਂ ਨੂੰ ਪਾਰਟੀ ਨੇ ਹਲਕਾ ਬਸੀ ਪਠਾਣਾ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਬਦਲੇ ਬੀਬੀ ਕਰਮਜੀਤ ਕੌਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸਮੇਤ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਕੇ ਉਹ ਇਸ ਨਿਯੁਕਤੀ ਉਪਰੰਤ ਪਹਿਲਾਂ ਨਾਲੋਂ ਵੀ ਹੋਰ ਜ਼ਿਆਦਾ ਮਿਹਨਤ ਕਰਕੇ ਪਾਰਟੀ ਨੂੰ ਬੁਲੰਦੀਆਂ 'ਤੇ ਲੈ ਕੇ ਜਾਣਗੇ | ਇਸ ਮੌਕੇ ਗੁਰਮੀਤ ਸਿੰਘ ਨਾਨੋਵਾਲ ਸਰਕਲ ਪ੍ਰਧਾਨ ਨਾਨੋਵਾਲ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਾਜਵੰਤ ਸਿੰਘ ਰਾਜੂੂ ਤੋਂ ਇਲਾਵਾ ਸਮੁੱਚੇ ਹਾਜ਼ਰੀਨ ਨੇ ਬੀਬੀ ਦੀ ਨਿਯੁਕਤੀ ਨੂੰ ਸਹੀ ਠਹਿਰਾਉਂਦੇ ਹੋਏ ਉਨ੍ਹਾਂ ਦੁਆਰਾ ਪਾਰਟੀ ਪ੍ਰਤੀ ਕੀਤੀ ਸੇਵਾ ਦਾ ਵਿਸ਼ੇਸ਼ ਜ਼ਿਕਰ ਕੀਤਾ | ਇਸ ਦੌਰਾਨ ਸੁਦਾਗਰ ਸਿੰਘ ਭੁੱਟਾ ਸਮੇਤ ਇਸਤਰੀ ਵਿੰਗ ਅਤੇ ਯੂਥ ਵਿੰਗ ਦੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਨਵ-ਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਦਾ ਤਾਜਪੋਸ਼ੀ ਸਮਾਗਮ ਅੱਜ ਅਗਲੀ ਖ਼ਬਰ ਭਾਜਪਾ ਆਗੂ ਮਨਜਿੰਦਰ ਸਿੰਘ ਰੋਮੀ ਵਲੋਂ ਸਾਥੀਆਂ ਸਮੇਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।