16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਪ੍ਰੀਸ਼ਦ ਦੇ ਨਵ-ਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਦਾ ਤਾਜਪੋਸ਼ੀ ਸਮਾਗਮ ਅੱਜ

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਸਾਥੀਆਂ ਸਮੇਤ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਦਿਖਾਈ ਦਿੰਦੇ ਹੋਏ | ਤਸਵੀਰ: ਮਨਪ੍ਰੀਤ ਸਿੰਘ <br/> 05-06-2026
ਫ਼ਤਹਿਗੜ੍ਹ ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਦੇ ਨਵ-ਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਦਾ ਤਾਜਪੋਸ਼ੀ ਸਮਾਗਮ ਫ਼ਤਹਿਗੜ੍ਹ ਸਾਹਿਬ ਵਿਖੇ 5 ਜੂਨ ਨੂੰ ਹੋਵੇਗਾ ਜਿਸ 'ਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਲੋਂ ਸ਼ਿਰਕਤ ਕੀਤੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ 'ਆਪ' ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਨਵ-ਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਸਮੇਤ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਕੀਤਾ | ਸ. ਲਿਬੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੁਆਰਾ ਆਪਣੇ ਵਫ਼ਾਦਾਰ ਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਅੱਗੇ ਲਿਆਂਦਾ ਗਿਆ ਹੈ ਤੇ ਸ਼ਿੰਗਾਰਾ ਸਿੰਘ ਸਲਾਣਾ ਨੇ ਹਮੇਸ਼ਾ ਆਮ ਆਦਮੀ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨ ਦੇ ਨਾਲ-ਨਾਲ 'ਆਪ' ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਹੈ, ਜਿਸ ਸਦਕਾ ਪਾਰਟੀ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਵਾਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸ਼ਹਿਰਾਂ ਦੀ ਤਰ੍ਹਾਂ ਪਿੰਡਾਂ ਵਿਚ ਵੀ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣ, ਤਾਂ ਜੋ ਪਿੰਡਾਂ ਦੇ ਲੋਕ ਵਧੀਆ ਸੁੱਖ ਸਹੂਲਤਾਂ ਨੂੰ ਮਾਣ ਸਕਣ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ ਵਿਧਾਇਕ ਪਹਿਲਾਂ ਹੀ ਆਪੋ-ਆਪਣੇ ਹਲਕੇ ਦੇ ਵਿਕਾਸ ਕਾਰਜ ਕਰਵਾ ਰਹੇ ਹਨ ਤੇ ਹੁਣ ਜ਼ਿਲ੍ਹਾ ਪ੍ਰੀਸ਼ਦ ਦੁਆਰਾ ਅਧੂਰੇ ਪਏ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜਿ੍ਹਆ ਜਾਵੇਗਾ | ਜ਼ਿਲ੍ਹਾ ਪ੍ਰਧਾਨ ਅਜੈ ਲਿਬੜਾ ਨੇ ਦੱਸਿਆ ਕਿ ਇਸ ਸਮਾਗਮ 'ਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਬਸੀ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਤੋਂ ਇਲਾਵਾ ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਮੈਂਬਰ ਸਾਹਿਬਾਨ, ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨੇ ਇਲਾਵਾ 'ਆਪ' ਦੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਦੁਆਰਾ ਆਪਣੀ ਹਾਜ਼ਰੀ ਲਵਾਈ ਜਾਵੇਗੀ |
ਪਿਛਲੀ ਖ਼ਬਰ ਬੀਬੀ ਹਰਭਜਨ ਕੌਰ ਇਸਤਰੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬੀਬੀ ਕਰਮਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦਾ ਪ੍ਰਧਾਨ ਬਣਾਏ ਜਾਣ 'ਤੇ ਲੀਡਰਸ਼ਿਪ ਵਲੋਂ ਭਰਵਾਂ ਸਵਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।