16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਸ਼ਿਆਂ ਦੇ ਜੜੋਂ੍ਹ ਖ਼ਾਤਮੇ ਲਈ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਨਿਭਾਉਣ ਅਹਿਮ ਭੂਮਿਕਾ-ਲਖਵੀਰ ਸਿੰਘ ਰਾਏ

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨਸ਼ਿਆਂ ਦੇ ਖ਼ਾਤਮੇ ਲਈ ਵਿਲੇਂਜ ਡਿਫੈਂਸ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਨ ਸਮੇਂ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 05-06-2026
ਫ਼ਤਹਿਗੜ੍ਹ ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਚੱਲਦਿਆਂ ਸੂਬੇ 'ਚੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਤੇ ਵਾਰਡ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ, ਜੋ ਕਿ ਪਿੰਡ ਅਤੇ ਵਾਰਡ ਪੱਧਰ 'ਤੇ ਨਸ਼ਿਆਂ ਦੇ ਕੌਹੜ ਨੂੰ ਜੜ•ੋਂ ਖ਼ਤਮ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀਆਂ ਹਨ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਮਾਤਾ ਗੁਜਰੀ ਕਾਲਜ ਦੇ ਕਾਮਰਸ ਹਾਲ ਵਿਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ ਇਨ•ਾਂ ਕਮੇਟੀਆਂ ਨੂੰ ਹੋਰ ਬਲ ਦੇਣ ਲਈ ਪੰਜਾਬ ਸਰਕਾਰ ਵਲੋਂ ਇਨਾਂ ਨੂੰ ਸਿੱਧੇ ਤੌਰ 'ਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਜੋੜਿਆ ਗਿਆ ਹੈ ਤਾਂ ਜੋ ਨਸ਼ਿਆਂ ਬਾਰੇ ਸੂਚਨਾ ਮਿਲਣ 'ਤੇ ਤੁਰੰਤ ਪ੍ਰਭਾਵ ਨਾਲ ਪ੍ਰਭਾਵਸ਼ਾਲੀ ਕਾਰਵਾਈ ਆਰੰਭੀ ਜਾ ਸਕੇ | ਉਨਾਂ ਸਮੂਹ ਕਮੇਟੀਆਂ ਅਤੇ ਅਹੁਦੇਦਾਰਾਂ ਨੂੰ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੱਧ-ਚੜ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਆਲ਼ੇ ਦੁਆਲੇ 'ਚ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਦੂਰ ਰਹਿ ਕੇ ਨਿਰੋਗ ਜ਼ਿੰਦਗੀ ਜਿਊਣ ਲਈ ਜਾਗਰੂਕ ਕਰਨ ਲਈ ਪ੍ਰੇਰਿਆ | ਇਸ ਮੌਕੇ ਐਸ.ਡੀ.ਐਮ.ਕਰੁਣ ਗੁਪਤਾ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਇਨਾਂ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹਰੇਕ ਪਿੰਡ ਅਤੇ ਵਾਰਡ ਪੱਧਰ 'ਤੇ ਲੋਕ ਲਹਿਰ ਬਣਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ | ਇਸ ਮੌਕੇ ਡੀ.ਐਸ.ਪੀ. ਕੁਲਵੀਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ 2800 ਦੇ ਲਗਭਗ ਇਨਲਿਸਟਮੈਂਟ ਕਾਮਿਆਂ ਨੂੰ ਨਵੇਂ ਆਰਡੀਨੈਂਸ 'ਚ ਸ਼ਾਮਿਲ ਕਰਨ 'ਤੇ ਬਣੀ ਸਹਿਮਤੀ-ਸੂਬਾ ਪ੍ਰਧਾਨ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।