ਖਮਾਣੋਂ, 4 ਜੂਨ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ 6 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਰੱਖੀ ਗਈ ਹੈ | ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਉਨਾਂ ਸਮੂਹ ਅਹੁਦੇਦਾਰਾਂ ਤੇ ਕਿਸਾਨਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ |