23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੁਨਰਦੀਪ ਸਿੰਘ ਬਰਾੜ ਨੂੰ ਪੀ.ਐਸ.ਪੀ.ਸੀ.ਐਲ. ਦੇ ਡਾਇਰੈਕਟਰ ਜਨਰੇਸ਼ਨ ਨਿਯੁਕਤ ਹੋਣ 'ਤੇ ਉਦਯੋਗਪਤੀ ਗੋਪਾਲ ਸਿੰਗਲਾ ਨੇ ਦਿੱਤੀ ਵਧਾਈ

ਅਜੀਤ ਡੈਸਕ 06-06-2026
ਅਮਲੋਹ, 5 ਜੂਨ (ਹਰਪ੍ਰੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਇੰਜੀਨੀਅਰ ਪੁਨਰਦੀਪ ਸਿੰਘ ਬਰਾੜ ਨੂੰ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦਾ ਡਾਇਰੈਕਟਰ (ਬਿਜਲੀ ਉਤਪਾਦਨ) ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਇਸ ਉਪ-ਮੰਡਲ ਦੇ ਉਦਯੋਗਪਤੀ ਗੋਪਾਲ ਸਿੰਗਲਾ ਨੇ ਪੁਨਰਦੀਪ ਸਿੰਘ ਬਰਾੜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਪੁਨਰਦੀਪ ਸਿੰਘ ਬਰਾੜ ਦੇ ਵਿਸ਼ਾਲ ਤਜਰਬੇ ਅਤੇ ਪ੍ਰਸ਼ਾਸਨਿਕ ਯੋਗਤਾ ਦਾ ਲਾਭ ਬਿਜਲੀ ਨਿਗਮ ਨੂੰ ਮਿਲੇਗਾ, ਜਿਸ ਨਾਲ ਬਿਜਲੀ ਉਤਪਾਦਨ ਅਤੇ ਪ੍ਰਬੰਧਨ ਖੇਤਰ ਵਿਚ ਹੋਰ ਸੁਧਾਰ ਆਉਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਬਰਾੜ ਦੀ ਨਿਯੁਕਤੀ ਪੰਜਾਬ ਦੇ ਬਿਜਲੀ ਖੇਤਰ ਲਈ ਇਕ ਸ਼ੁੱਭ ਸੰਕੇਤ ਹੈ | ਇਸ ਮੌਕੇ ਬਰਾੜ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਬਿਜਲੀ ਉਤਪਾਦਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਨਗਰ ਪੰਚਾਇਤ ਖਮਾਣੋਂ ਵਲੋਂ 'ਰੁੱਖ ਲਗਾਓ' ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।