23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਸੀ.ਬੀ.ਐਸ.ਈ. ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਅਜੀਤ ਡੈਸਕ 06-06-2026
ਮੰਡੀ ਗੋਬਿੰਦਗੜ੍ਹ, 5 ਜੂਨ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੋ-ਰੋਜ਼ਾ ਸੀ.ਬੀ.ਐਸ.ਈ. ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ | ਵਰਕਸ਼ਾਪ ਦੌਰਾਨ ਸਿੱਖਿਆ ਖੇਤਰ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ | ਦਿਵਿਆ ਮਹਿਤਾ ਪਿ੍ੰਸੀਪਲ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਨੇ ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਅਤੇ ਆਧੁਨਿਕ ਮੁਲਾਂਕਣ ਪ੍ਰਣਾਲੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਡਾ. ਸ਼ਾਲੂ ਰੰਧਾਵਾ ਪਿ੍ੰਸੀਪਲ ਗਰੀਨ ਫੀਲਡ ਸਕੂਲ ਸਰਹਿੰਦ ਨੇ ਮਨੁੱਖੀ ਸਰੋਤ ਪ੍ਰਬੰਧਨ ਅਤੇ ਜਮਾਤ ਵਿਚ ਪ੍ਰਭਾਵਸ਼ਾਲੀ ਸਿੱਖਣ-ਸਿਖਾਉਣ ਦੀਆਂ ਵਿਧੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਵਰਕਸ਼ਾਪ ਦੌਰਾਨ ਮਾਹਿਰਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੌਜੂਦਾ ਸਮੇਂ ਵਿਚ ਰੱਟਾ-ਆਧਾਰਿਤ ਸਿੱਖਿਆ ਪ੍ਰਣਾਲੀ ਤੋਂ ਅੱਗੇ ਵੱਧਦੇ ਹੋਏ ਵਿਦਿਆਰਥੀਆਂ ਦੀਆਂ ਯੋਗਤਾਵਾਂ, ਹੁਨਰਾਂ ਅਤੇ ਵਿਹਾਰਕ ਸਮਝ ਦੇ ਆਧਾਰ 'ਤੇ ਮੁਲਾਂਕਣ ਕਰਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਨੇ ਸਰਗਰਮ ਭਾਗੀਦਾਰੀ ਨਿਭਾਈ ਅਤੇ ਨਵੀਆਂ ਅਧਿਆਪਨ ਤਕਨੀਕਾਂ ਅਤੇ ਮੁਲਾਂਕਣ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਰਿਸੋਰਸ ਪਰਸਨਜ਼ ਅਤੇ ਭਾਗ ਲੈਣ ਵਾਲੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਿਚ ਵਾਧਾ ਕਰਦੇ ਹਨ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਿੱਖਿਆਦਾਇਕ ਪ੍ਰੋਗਰਾਮ ਆਯੋਜਿਤ ਕਰਨ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਤਾਜ ਸ਼ਿੰਗਾਰਾ ਸਿੰਘ ਸਲਾਣਾ ਦੇ ਸਿਰ ਸਜਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਕੱਢਿਆ ਯਾਦਗਾਰੀ ਪੈਦਲ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।