22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜੀ. ਪੀ. ਸੀ. ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026
ਮੰਡੀ ਗੋਬਿੰਦਗੜ੍ਹ, 5 ਜੂਨ (ਇਕਬਾਲਦੀਪ ਸੰਧੂ)-ਵਿਸ਼ਵ ਵਾਤਾਵਰਨ ਦਿਵਸ ਤੇ ਗੋਬਿੰਦਗੜ੍ਹ ਪਬਲਿਕ ਕਾਲਜ ਨੇ ਆਪਣੇ ਵਿਦਿਆਰਥੀ ਸੰਗਠਨ ਵਿਚ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਗਰਾਮ ਕਰਵਾਇਆ | ਇਸ ਮੌਕੇ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਵਿਚ ਐਨ.ਐਸ.ਐਸ. ਯੂਨਿਟ, ਐਨ.ਸੀ.ਸੀ. ਯੂਨਿਟ, ਵਾਤਾਵਰਨ ਕਲੱਬ ਅਤੇ ਸੰਸਥਾ ਦੀ ਇਨੋਵੇਸ਼ਨ ਕੌਂਸਲ ਨੇ ਕੈਂਪਸ ਵਿਚ 30 ਬੂਟੇ ਲਗਾਏ | ਪਿ੍ੰਸੀਪਲ ਡਾ. ਪਜਨੀ ਨੇ ਕਿਹਾ ਇਹ ਸਾਡਾ ਸਮੂਹਿਕ ਫ਼ਰਜ਼ ਹੈ ਕਿ ਅਸੀਂ ਅੱਜ ਕੁਦਰਤ ਦਾ ਪਾਲਣ-ਪੋਸ਼ਣ ਕਰੀਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਟਿਕਾਊ ਅਤੇ ਖ਼ੁਸ਼ਹਾਲ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਸਹਾਇਕ ਕਮਿਸ਼ਨਰ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜ. ਕਾਲਜ ਵਿਚ ਆਈ.ਈ. ਦੀਆਂ ਐਪਲੀਕੇਸ਼ਨਾਂ ਵਿਸ਼ੇ 'ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।