22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਸਹਾਇਕ ਕਮਿਸ਼ਨਰ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 06-06-2026
ਫ਼ਤਹਿਗੜ੍ਹ ਸਾਹਿਬ, 5 ਜੂਨ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਵਲੋਂ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਸਹਾਇਕ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸੈਕੰਡਰੀ, ਸਿਹਤ ਵਿਭਾਗ ਤੋਂ ਇਲਾਵਾ ਵੱਖ-ਵੱਖ ਮਹਿਕਮਿਆਂ ਸਬੰਧਿਤ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ | ਸਬੰਧਿਤ ਮਹਿਕਮਿਆਂ ਦੇ ਸੀਨੀਅਰ ਅਧਿਕਾਰੀਆਂ ਵਲੋਂ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ | ਮੀਟਿੰਗ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਨੇ ਕੀਤੀ | ਮੀਟਿੰਗ ਵਿਚ ਧਰਮ ਪਾਲ ਅਜਾਦ ਜਨਰਲ ਸਕੱਤਰ, ਹਰਚੰਦ ਸਿੰਘ ਪੰਜੋਲੀ ਸੂਬਾ ਮੀਤ ਪ੍ਰਧਾਨ, ਜਸਵਿੰਦਰ ਸਿੰਘ ਆਹਲੂਵਾਲੀਆ ਪੈੱ੍ਰਸ ਸਕੱਤਰ, ਕੁਲਵੰਤ ਸਿੰਘ ਢਿੱਲੋਂ ਸੂਬਾ ਸਹਾਇਕ ਆਡੀਟਰ, ਪ੍ਰੀਤਮ ਸਿੰਘ ਨਾਗਰਾ ਵਿੱਤ ਸਕੱਤਰ, ਬਲਵਿੰਦਰ ਸਿੰਘ ਸੋਹੀ ਆਡੀਟਰ, ਚਰਨ ਸਿੰਘ ਸੇਖੋਂ, ਤਾਰਾ ਸਿੰਘ ਨਬੀਪੁਰ, ਪ੍ਰੇਮ ਸਿੰਘ ਨਲੀਨਾ, ਹਰਪਾਲ ਸਿੰਘ, ਸਰਦਾਰਾ ਸਿੰਘ, ਦਰਬਾਰਾ ਸਿੰਘ ਹਰਬੰਸਪੁਰਾ ਵੀ ਹਾਜ਼ਰ ਸਨ | ਸਹਾਇਕ ਕਮਿਸ਼ਨਰ ਨੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਣ ਵਾਲੇ ਪੈਨਸ਼ਨਰਾਂ ਤੇ ਸੀਨੀਅਰ ਸਿਟੀਜ਼ਨ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ | ਮੀਟਿੰਗ ਸਬੰਧੀ ਜਾਣਕਾਰੀ ਸੂਬਾ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦਿੱਤੀ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਜੀ. ਪੀ. ਸੀ. ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।