22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026
ਫ਼ਤਹਿਗੜ੍ਹ ਸਾਹਿਬ, 5 ਜੂਨ (ਬਲਜਿੰਦਰ ਸਿੰਘ)-ਵਿਸ਼ਵ ਵਾਤਾਵਰਨ ਦਿਵਸ ਮੌਕੇ 'ਤੇ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਈਕੋ ਕਲੱਬ ਵਲੋਂ ਪੌਦੇ ਲਗਾਏ ਗਏ | ਇਸ ਗਤੀਵਿਧੀ ਦੀ ਅਗਵਾਈ ਡਾ. ਗੀਤ ਲਾਂਬਾ ਸਹਾਇਕ ਪ੍ਰੋਫੈਸਰ ਸਮਾਜ ਸ਼ਾਸਤਰ ਤੇ ਕੋਆਰਡੀਨੇਟਰ ਈਕੋ ਕਲੱਬ ਨੇ ਕੀਤੀ, ਜਦਕਿ ਪ੍ਰੋ. ਗੀਤਾ ਸੈਣੀ ਨੇ ਵੀ ਇਸ ਮੁਹਿੰਮ ਵਿਚ ਵਿਸ਼ੇਸ਼ ਯੋਗਦਾਨ ਪਾਇਆ | ਇਸ ਦੌਰਾਨ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮ ਦੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ ਅਤੇ ਪਹਿਲਾਂ ਤੋਂ ਲੱਗੇ ਪੌਦਿਆਂ ਦੀ ਸੰਭਾਲ ਲਈ ਉਨ੍ਹਾਂ ਨੂੰ ਪਾਣੀ ਦਿੱਤਾ ਗਿਆ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਇਸ ਮੁਹਿੰਮ ਵਿਚ ਹਿੱਸਾ ਲਿਆ ਅਤੇ ਵਾਤਾਵਰਨ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਕਲਪ ਲਿਆ | ਇਸ ਮੌਕੇ ਡਾ. ਗੀਤ ਲਾਂਬਾ ਅਤੇ ਪ੍ਰੋ. ਗੀਤਾ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਧਰਤੀ ਦੇ ਫੇਫੜੇ ਹਨ ਅਤੇ ਸਾਫ਼-ਸੁਥਰੇ ਵਾਤਾਵਰਨ ਲਈ ਪੌਦੇ ਲਗਾਉਣਾ ਬਹੁਤ ਜ਼ਰੂਰੀ ਹੈ |
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਨੇ ਹਰਿਆਲੀ ਪਹਿਲ ਨਾਲ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਸਹਾਇਕ ਕਮਿਸ਼ਨਰ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।