22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਦੇਸ਼ ਭਗਤ ਯੂਨੀਵਰਸਿਟੀ ਨੇ ਹਰਿਆਲੀ ਪਹਿਲ ਨਾਲ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਅਜੀਤ ਡੈਸਕ 06-06-2026
ਅਮਲੋਹ, 5 ਜੂਨ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਖੇਤੀਬਾੜੀ ਅਤੇ ਜੀਵਨ ਵਿਗਿਆਨ ਫੈਕਲਟੀ ਦੇ ਅਗਿ੍ਮ ਕਲੱਬ ਵਲੋਂ ਵਾਤਾਵਰਨ ਜਾਗਰੂਕਤਾ ਅਤੇ ਟਿਕਾਊ ਵਿਕਾਸ ਨਾਲ ਸਬੰਧਿਤ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰੋਗਰਾਮ ਵਿਚ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਦੀ ਵਿਸ਼ੇਸ਼ ਹਾਜ਼ਰੀ ਰਹੀ | ਸਮਾਗਮ ਵਿਚ ਸਰਹਿੰਦ ਦੀ ਫਾਰੈਸਟ ਰੇਂਜ ਅਫ਼ਸਰ ਅਨੰਤਜੋਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨਾਲ ਨਰਿੰਦਰ ਸਿੰਘ ਬੀਟ ਅਫ਼ਸਰ ਅਤੇ ਨਿਰਮਲ ਸਿੰਘ ਬਲਾਕ ਅਫ਼ਸਰ ਵੀ ਮੌਜੂਦ ਸਨ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਵਾਤਾਵਰਨ ਦੀ ਰੱਖਿਆ, ਵਣ, ਜੈਵ-ਵਿਭਿੰਨਤਾ ਦੀ ਸੰਭਾਲ ਅਤੇ ਕੁਦਰਤੀ ਸ੍ਰੋਤਾਂ ਦੇ ਜ਼ਿੰਮੇਵਾਰਾਨਾ ਇਸਤੇਮਾਲ ਦੀ ਮਹੱਤਤਾ 'ਤੇ ਚਾਨਣਾ ਪਾਇਆ | ਪ੍ਰੋਗਰਾਮ ਦੀ ਸ਼ੁਰੂਆਤ ਖੇਤੀਬਾੜੀ ਅਤੇ ਜੀਵਨ ਵਿਗਿਆਨ ਫੈਕਲਟੀ ਦੇ ਡਾਇਰੈਕਟਰ ਡਾ. ਐਚ. ਕੇ. ਸਿੱਧੂ ਦੇ ਸਵਾਗਤੀ ਸੰਬੋਧਨ ਨਾਲ ਹੋਈ | ਉਨ੍ਹਾਂ ਨੇ ਵਾਤਾਵਰਨ ਜਾਗਰੂਕਤਾ ਅਤੇ ਟਿਕਾਊ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿਚ ਸਿੱਖਿਆ ਸੰਸਥਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ | ਸਮਾਗਮ ਦੇ ਹਿੱਸੇ ਵਜੋਂ ਡਾ. ਅਜੈ ਗੁਪਤਾ ਨੇ 'ਜਲ ਬਚਾਓ' ਵਿਸ਼ੇ 'ਤੇ ਇਕ ਡਾਕੂਮੈਂਟਰੀ ਪੇਸ਼ ਕੀਤੀ, ਜਿਸ ਵਿਚ ਖ਼ਾਸ ਤੌਰ 'ਤੇ ਗੰਗਾ ਅਤੇ ਯਮੁਨਾ ਦਰਿਆਵਾਂ ਦੇ ਸੰਦਰਭ ਵਿਚ ਪਾਣੀ ਦੀ ਸੰਭਾਲ ਅਤੇ ਪਰਿਆਵਰਣਕ ਜ਼ਿੰਮੇਵਾਰੀ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ | ਨੋਡਲ ਅਫ਼ਸਰ ਡਾ. ਅਵਿਨਾਸ਼ ਨੇ ਪਿਛਲੇ ਪੰਦਰਾਂ ਦਿਨਾਂ ਦੌਰਾਨ ਕੀਤੀਆਂ ਵਾਤਾਵਰਨ ਅਤੇ ਟਿਕਾਊ ਵਿਕਾਸ ਸਬੰਧੀ ਗਤੀਵਿਧੀਆਂ ਦਾ ਸੰਖੇਪ ਵੇਰਵਾ ਪੇਸ਼ ਕੀਤਾ | ਯੂਨੀਵਰਸਿਟੀ ਕੈਂਪਸ ਅਤੇ ਗੋਦ ਲਏ ਪਿੰਡਾਂ ਵਿਚ ਕੜ੍ਹੀ ਪੱਤਾ, ਕਰੰਜ, ਸੁਹਾਂਜਣਾ ਅਤੇ ਜਾਮੁਨ ਦੇ ਪੌਦੇ ਲਗਾਏ ਗਏ ਤਾਂ ਜੋ ਹਰਿਆਵਲੀ ਵਿਚ ਵਾਧਾ ਹੋਵੇ ਅਤੇ ਸਮਾਜਿਕ ਭਾਗੀਦਾਰੀ ਨੂੰ ਉਤਸ਼ਾਹ ਮਿਲੇ | ਸਾਰੇ ਭਾਗੀਦਾਰਾਂ ਨੇ ਵਾਤਾਵਰਨ ਸੁਰੱਖਿਆ ਲਈ ਸਹੁੰ ਵੀ ਚੁੱਕੀ | ਉਨ੍ਹਾਂ ਨੇ ਇਹ ਸੰਦੇਸ਼ ਦਿੱਤਾ ਕਿ ਪ੍ਰਦੂਸ਼ਣ ਦਾ ਹਿੱਸਾ ਨਹੀਂ, ਹੱਲ ਦਾ ਹਿੱਸਾ ਬਣੋ | ਪ੍ਰੋਗਰਾਮ ਦੀ ਸਮਾਪਤੀ ਡਾ. ਐਚ.ਕੇ. ਸਿੱਧੂ ਵਲੋਂ ਧੰਨਵਾਦ ਪ੍ਰਸਤਾਵ ਨਾਲ ਕੀਤਾ ਗਿਆ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਰਾਜੂ ਖੰਨਾ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।