21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ਼੍ਰੋਮਣੀ ਕਮੇਟੀ ਵਲੋਂ ਰਾਜੂ ਖੰਨਾ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ

ਅਜੀਤ ਡੈਸਕ 06-06-2026
• ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵਰਕਰਾਂ ਨੇ ਰਾਜੂ ਖੰਨਾ ਨੂੰ ਦਿੱਤੀ ਵਧਾਈ
ਅਮਲੋਹ, 5 ਜੂਨ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਚਾਰ ਆਗੂਆਂ ਨੂੰ ਜ਼ਿਲੇ੍ਹ ਦੇ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਮਾਤਾ ਗੁਜਰੀ ਕਾਲਜ ਦਾ ਐਡੀਸ਼ਨਲ ਸਕੱਤਰ, ਹਲਕਾ ਅਮਲੋਹ ਦੇ ਆਬਜ਼ਰਵਰ ਹਰਬੰਸ ਸਿੰਘ ਬਡਾਲੀ ਅਤੇ ਸਰਕਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ ਨੂੰ ਮੈਂਬਰ ਅਤੇ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਟਰੱਸਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਿੰਨ੍ਹਾਂ ਨੂੰ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਨਵੀਆਂ ਜ਼ਿੰਮੇਵਾਰੀਆਂ ਮਿਲਣ 'ਤੇ ਵਧਾਈ ਦਿੱਤੀ ਗਈ | ਜਿੰਨ੍ਹਾਂ ਵਿਚ ਕਰਮਜੀਤ ਸਿੰਘ ਭਗੜਾਣਾ, ਕੁਲਦੀਪ ਸਿੰਘ ਮੁੱਢੜੀਆ, ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮਛਰਾਈ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਡਾ. ਅਰੁਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਤੇ ਅਵਤਾਰ ਸਿੰਘ ਰਿਆ, ਕੰਵਲਜੀਤ ਸਿੰਘ ਗਿੱਲ, ਰਣਜੀਤ ਸਿੰਘ ਘੋਲਾ, ਜਤਿੰਦਰ ਸਿੰਘ ਧਾਲੀਵਾਲ, ਹਰਮਿੰਦਰ ਸਿੰਘ ਕੁੰਭੜਾ, ਭਿੰਦਰ ਸਿੰਘ, ਯਾਦਵਿੰਦਰ ਸਿੰਘ ਸਲਾਣਾ, ਹਰਚੰਦ ਸਿੰਘ, ਰਾਕੇਸ਼ ਕੁਮਾਰ ਸ਼ਾਹੀ, ਸ਼ਰਧਾ ਸਿੰਘ ਛੰਨਾ, ਜਸਵਿੰਦਰ ਸਿੰਘ ਗਰੇਵਾਲ, ਕੁਲਵਿੰਦਰ ਸਿੰਘ ਭੰਗੂ, ਦਰਬਾਰਾ ਸਿੰਘ ਸਾਲਾਣਾ, ਕੇਵਲ ਖਾਂ, ਪਰਮਿੰਦਰ ਸਿੰਘ ਨੀਟਾ, ਬਲਤੇਜ ਸਿੰਘ ਅਮਲੋਹ, ਫੋਰਮੈਨ ਬਲਵੀਰ ਸਿੰਘ ਸਿੱਧੂ, ਜਸ਼ਨਪ੍ਰੀਤ ਸਿੰਘ ਸ਼ਾਹਪੁਰ ਤੇ ਦਲਬੀਰ ਕੌਰ ਸ਼ਾਮਿਲ ਹਨ |
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਮਾਤਾ ਗੁਜਰੀ ਕਾਲਜ ਦੇ ਗਵਰਨਿੰਗ ਕੌਂਸਲ ਦੇ ਐਡੀਸ਼ਨਲ ਸਕੱਤਰ ਨਿਯੁਕਤ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਨੇ ਹਰਿਆਲੀ ਪਹਿਲ ਨਾਲ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।