21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਪ੍ਰੀਤ ਸਿੰਘ ਰਾਜੂ ਖੰਨਾ ਮਾਤਾ ਗੁਜਰੀ ਕਾਲਜ ਦੇ ਗਵਰਨਿੰਗ ਕੌਂਸਲ ਦੇ ਐਡੀਸ਼ਨਲ ਸਕੱਤਰ ਨਿਯੁਕਤ

ਅਜੀਤ ਡੈਸਕ 06-06-2026
ਫ਼ਤਹਿਗੜ੍ਹ ਸਾਹਿਬ, 5 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਗਵਰਨਿੰਗ ਕੌਂਸਲ ਦਾ ਐਡੀਸ਼ਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਉਨ੍ਹਾਂ ਦੀ ਨਿਰੰਤਰ ਮਿਹਨਤ, ਨਿਸ਼ਕਾਮ ਸੇਵਾ ਅਤੇ ਪੰਥ ਤੇ ਹਲਕਾ ਅਮਲੋਹ ਦੇ ਲੋਕਾਂ ਪ੍ਰਤੀ ਅਟੁੱਟ ਵਚਨਬੱਧਤਾ ਦੀ ਮਾਨਤਾ ਵਜੋਂ ਵੇਖੀ ਜਾ ਰਹੀ ਹੈ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਆਬਜ਼ਰਵਰ ਹਰਬੰਸ ਸਿੰਘ ਬਡਾਲੀ ਤੇ ਸਰਕਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ ਨੂੰ ਮਾਤਾ ਗੁਜਰੀ ਕਾਲਜ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ਨਿਯੁਕਤੀਆਂ ਨੂੰ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਨ ਅਤੇ ਸਮੁੱਚੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਸਕਾਰਾਤਮਿਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ | ਨਵ ਨਿਯੁਕਤ ਗਵਰਨਿੰਗ ਕੌਂਸਲ ਦੇ ਐਡੀਸ਼ਨਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਮਾਤਾ ਗੁਜਰੀ ਕਾਲਜ ਦੇ ਗਵਰਨਿੰਗ ਕੌਂਸਲ ਦੇ ਐਡੀਸ਼ਨਲ ਸਕੱਤਰ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਵਿੱਦਿਅਕ ਖੇਤਰ ਲਈ ਉਲੀਕੇ ਜਾਣ ਵਾਲੇ ਕਾਰਜਾਂ ਵਿਚ ਕਾਲਜ ਪ੍ਰਬੰਧਕਾਂ ਨੂੰ ਪੂਰਨ ਸਹਿਯੋਗ ਦੇਣਗੇ |
ਇਨ੍ਹਾਂ ਨਿਯੁਕਤੀਆਂ ਦੇ ਐਲਾਨ ਮਗਰੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਸਮਰਥੱਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਸੀਨੀਅਰ ਆਗੂਆਂ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਰਬੰਸ ਸਿੰਘ ਬਡਾਲੀ ਤੇ ਜਰਨੈਲ ਸਿੰਘ ਮਾਜਰੀ ਨੂੰ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਐਮ. ਜੀ. ਅਸ਼ੋਕਾ ਗਰਲਜ਼ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਰਾਜੂ ਖੰਨਾ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।