21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਐਮ. ਜੀ. ਅਸ਼ੋਕਾ ਗਰਲਜ਼ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026
ਫ਼ਤਹਿਗੜ੍ਹ ਸਾਹਿਬ, 5 ਜੂਨ (ਬਲਜਿੰਦਰ ਸਿੰਘ)-ਐਮ.ਜੀ. ਅਸ਼ੋਕਾ ਗਰਲਜ਼ ਸਕੂਲ 'ਚ ਪਿ੍ੰਸੀਪਲ ਅੰਜੂ ਕੌੜਾ ਦੀ ਅਗਵਾਈ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਵਾਤਾਵਰਨ ਦੀ ਰੱਖਿਆ, ਪਾਣੀ ਦੀ ਬੱਚਤ ਅਤੇ ਧਰਤੀ ਨੂੰ ਪਲਾਸਟਿਕ-ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ | ਸਕੂਲ ਪਿ੍ੰਸੀਪਲ ਅੰਜੂ ਕੌੜਾ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਲੋਕਾਂ ਵਿਚ ਵਾਤਾਵਰਨ ਸੰਬੰਧੀ ਸਮੱਸਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਉਨਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਵਾਸਤੇ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ | ਉਨਾਂ ਕਿਹਾ ਕਿ ਧਰਤੀ ਲੱਖਾਂ ਜੀਵਾਂ ਦਾ ਘਰ ਹੈ, ਰੁੱਖਾਂ ਤੋਂ ਬਿਨਾਂ ਧਰਤੀ ਤੇ ਜੀਵਨ ਸੰਭਵ ਨਹੀਂ ਹੈ | ਉਨਾਂ ਕਿਹਾ ਕਿ ਦਿਨ-ਬ-ਦਿਨ ਵਾਤਾਵਰਨ ਪ੍ਰਦੂਸ਼ਿਤ ਹੋਣ ਕਾਰਨ ਹੀ ਅਨੇਕਾਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਅਤੇ ਜੇ ਅਸੀਂ ਵਾਤਾਵਰਨ ਦੀ ਸੰਭਾਲ ਨਹੀਂ ਕਰਾਂਗੇ ਤਾਂ ਆਉਣ ਵਾਲੀਆਂ ਪੀੜੀਆਂ ਲਈ ਮੁਸ਼ਕਿਲਾਂ ਵਧਣਗੀਆਂ | ਸਕੂਲ ਵਿਚ ਵਿਦਿਆਰਥਣਾਂ ਵਲੋਂ ਤੁਲਸੀ, ਆਂਵਲਾ, ਨਿੰਮ, ਗਿਲੋਏ, ਕੜੀ ਪੱਤਾ, ਅਸ਼ਵਗੰਧਾ, ਫੁੱਲਾਂ ਵਾਲੇ ਅਤੇ ਛਾਂਦਾਰ ਪੌਦੇ ਲਗਾਏ ਗਏ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ਦਾ ਸੰਕਲਪ ਲਿਆ ਗਿਆ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਧਾਇਕ ਬੜਿੰਗ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਮਾਤਾ ਗੁਜਰੀ ਕਾਲਜ ਦੇ ਗਵਰਨਿੰਗ ਕੌਂਸਲ ਦੇ ਐਡੀਸ਼ਨਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।