21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਧਾਇਕ ਬੜਿੰਗ ਵਲੋਂ ਅਹਿਮ ਮੀਟਿੰਗ

ਅਜੀਤ ਡੈਸਕ 06-06-2026
ਅਮਲੋਹ, 5 ਜੂਨ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਵਿਖੇ ਇਕ ਬਹੁਤ ਹੀ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਆਏ ਵਿਲੇਜ਼ ਡਿਫੈਂਸ ਕਮੇਟੀ ਮੈਂਬਰਾਂ, ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ | ਮੀਟਿੰਗ ਦੀ ਸ਼ੁਰੂਆਤ ਮੌਕੇ ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਨੇ ਆਏ ਹੋਏ ਸਾਰੇ ਮਹਿਮਾਨਾਂ, ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਅਤੇ ਵੀ.ਡੀ.ਸੀ. ਮੈਂਬਰਾਂ ਦਾ ਸਵਾਗਤ ਕੀਤਾ ਅਤੇ ਇਸ ਮੁਹਿੰਮ ਨਾਲ ਜੁੜੇ ਅਹਿਮ ਵੇਰਵਿਆਂ ਦੀ ਜਾਣਕਾਰੀ ਸਾਂਝੀ ਕੀਤੀ | ਮੀਟਿੰਗ ਦੌਰਾਨ ਪਿਛਲੇ ਸਮੇਂ ਤੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਰਕਾਰ ਵਲੋਂ ਚੁੱਕੇ ਗਏ ਸਖ਼ਤ ਕਦਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਵੀ.ਡੀ.ਸੀ. ਮੈਂਬਰਾਂ ਕੋਲੋਂ ਸੁਝਾਅ ਅਤੇ ਸ਼ਿਕਾਇਤਾਂ ਲਈਆਂ ਗਈਆਂ | ਮੈਂਬਰਾਂ ਦੀਆਂ ਸ਼ਿਕਾਇਤਾਂ 'ਤੇ ਤੁਰੰਤ ਐਕਸ਼ਨ ਲੈਂਦਿਆਂ ਵਿਧਾਇਕ ਗੈਰੀ ਬੜਿੰਗ ਨੇ ਮੌਕੇ 'ਤੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਬਿਨਾਂ ਕਿਸੇ ਦੇਰੀ ਦੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ | ਮੀਟਿੰਗ ਵਿਚ ਹਾਜ਼ਰ ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਅਤੇ ਡੀ.ਐਸ.ਪੀ. ਬਿਕਰਮਜੀਤ ਸਿੰਘ ਘੁੰਮਣ ਨੇ ਨਸ਼ਿਆਂ ਖ਼ਿਲਾਫ਼ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਚੱਲ ਰਹੀ ਮੌਜੂਦਾ ਕਾਰਵਾਈ ਦੇ ਵੇਰਵੇ ਸਾਂਝੇ ਕੀਤੇ | ਇਸ ਮੀਟਿੰਗ ਮੌਕੇ ਚੇਅਰਮੈਨ ਰਣਜੀਤ ਸਿੰਘ ਪਨਾਗ, ਦਰਸ਼ਨ ਸਿੰਘ ਚੀਮਾ, ਪ੍ਰਧਾਨ ਕੁਲਜੀਤ ਸਿੰਘ ਨਰਾਇਣਗੜ੍ਹ, ਬਲਕਾਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਧਰਮਿੰਦਰ ਸਿੰਘ, ਯਾਦਵਿੰਦਰ ਸਿੰਘ ਮਾਨਗੜ੍ਹ, ਸੰਦੀਪ ਸਿੰਘ, ਨੇਕ ਸਿੰਘ, ਸੇਵਾ ਸਿੰਘ, ਰਤਨ ਲਾਲ, ਰੁਪਿੰਦਰ ਸਿੰਘ, ਦਵਿੰਦਰ ਸਿੰਘ, ਸੁਖਦਰਸ਼ਨ ਸਿੰਘ, ਪਵਨਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਮੰਗਾ, ਰਣਜੀਤ ਸਿੰਘ, ਅਮਨਦੀਪ ਸਿੰਘ, ਚਰਨਜੀਤ ਸਿੰਘ, ਗਗਨਦੀਪ ਸਿੰਘ, ਬਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਤੋਂ ਆਏ ਵੀ.ਡੀ.ਸੀ. ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਫੋਕਲ ਪੁਆਇੰਟ ਪਾਰਕ ਮੰਡੀ ਗੋਬਿੰਦਗੜ੍ਹ ਵਿਖੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਏ ਅਗਲੀ ਖ਼ਬਰ ਐਮ. ਜੀ. ਅਸ਼ੋਕਾ ਗਰਲਜ਼ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।