21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਜਾਣਾ ਸਮੇਂ ਦੀ ਮੁੱਖ ਲੋੜ-ਪਿ੍ੰਸੀਪਲ ਗੁਰਪ੍ਰੀਤ ਕੌਰ

ਅਜੀਤ ਡੈਸਕ 06-06-2026
ਖਮਾਣੋਂ, 5 ਜੂਨ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਇਸ ਦਿਹਾੜੇ ਮੌਕੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਪੁਰਾਣੇ ਰੁੱਖਾਂ ਨੂੰ ਵੀ ਸੰਭਾਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਮਨੁੱਖ ਵਾਤਾਵਰਨ ਨਾਲ ਖਿਲਵਾੜ ਕਰ ਰਿਹਾ ਹੈ, ਜਿਸ ਕਾਰਨ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ | ਇਸ ਸਮੱਸਿਆ ਦੇ ਹੱਲ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਸਭ ਨੂੰ ਇਕ ਜੁੱਟ ਹੋ ਕੇ ਅੱਗੇ ਆਉਣਾ ਪਵੇਗਾ ਅਤੇ ਸਾਨੂੰ ਸਭ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪੋ ਆਪਣੇ ਘਰਾਂ ਵਿਚ ਫੁੱਲ, ਸਜਾਵਟੀ ਬੂਟੇ ਅਤੇ ਤੁਲਸੀ ਦੇ ਬੂਟੇ ਆਦਿ ਜ਼ਰੂਰ ਲਗਾਉਣੇ ਚਾਹੀਦੇ ਹਨ | ਇਸ ਮੌਕੇ ਸਕੂਲ ਦੇ ਪਾਰਕ ਵਿਚ ਬੂਟੇ ਵੀ ਲਗਾਏ ਗਏ |
ਪਿਛਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਤੇ ਡਾਇਟ ਫ਼ਤਹਿਗੜ੍ਹ ਸਾਹਿਬ ਨੇ 'ਦੇਸ ਪਰਦੇਸ਼' ਅਤੇ 'ਮੈਂ ਤੇ ਕਵਿਤਾਵਾਂ' ਪੁਸਤਕਾਂ ਉੱਪਰ ਸੰਵਾ... ਅਗਲੀ ਖ਼ਬਰ ਫੋਕਲ ਪੁਆਇੰਟ ਪਾਰਕ ਮੰਡੀ ਗੋਬਿੰਦਗੜ੍ਹ ਵਿਖੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।