30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੀ.ਪੀ.ਐਸ. ਵਿਖੇ 'ਥਿਊਰੀ ਆਫ਼ ਨਾਲਿਜ' ਸੰਬੰਧੀ ਸਿਖਲਾਈ ਸੈਸ਼ਨ ਕਰਵਾਇਆ

ਜੀ.ਪੀ.ਐਸ. ਵਿਖੇ 'ਥਿਊਰੀ ਆਫ਼ ਨਾਲਿਜ' ਵਿਸ਼ੇ 'ਤੇ ਕਰਵਾਏ ਵਿਸ਼ੇਸ਼ ਸਿਖਲਾਈ ਸੈਸ਼ਨ ਦੌਰਾਨ ਅਧਿਆਪਕ ਟ੍ਰੇਨਿੰਗ ਕਰਦੇ ਹੋਏ ਅਤੇ ਸਨਮਾਨਿਤ ਕਰਦੇ ਪਿ੍ੰਸੀਪਲ ਡਾ. ਨੀਰੂ ਅਰੋੜਾ | ਅਜੀਤ ਤਸਵੀਰਾਂ <br/> 07-06-2026
ਮੰਡੀ ਗੋਬਿੰਦਗੜ•, 6 ਜੂਨ (ਇਕਬਾਲਦੀਪ ਸੰਧੂ)-ਗੋਬਿੰਦਗੜ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 'ਥਿਊਰੀ ਆਫ਼ ਨਾਲਿਜ' ਵਿਸ਼ੇ 'ਤੇ ਇਕ ਵਿਸ਼ੇਸ਼ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ | ਇਸ ਸੈਸ਼ਨ ਵਿਚ ਅਧਿਆਪਕਾਂ ਨੂੰ ਗਿਆਨ ਦੀ ਪ੍ਰਕਿਰਤੀ, ਸੋਚਣ ਦੀ ਸਮਰੱਥਾ ਅਤੇ ਅੰਤਰ-ਵਿਸ਼ਿਆਈ ਸਿੱਖਿਆ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ | ਸੈਸ਼ਨ ਦੇ ਸਰੋਤ ਵਿਅਕਤੀਆਂ ਵਜੋਂ ਮੋਹਾਲੀ ਦੇ ਪੈਰਾਗਨ ਸੀਨੀਅਰ ਸੈਕੰਡਰੀ ਸਕੂਲ ਤੋਂ ਬਲਜੀਤ ਕੌਰ ਅਤੇ ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੇ ਮਦਨ ਗੋਪਾਲ ਸ਼ਰਮਾ ਨੇ ਭਾਗ ਲਿਆ | ਇਸ ਮੌਕੇ ਬਲਜੀਤ ਕੌਰ ਨੇ ਅਧਿਆਪਕਾਂ ਨਾਲ ਆਪਣੇ ਵਿਸ਼ਾਲ ਅਨੁਭਵ ਅਤੇ ਨਵੀਨਤਮ ਸਿੱਖਣ-ਸਿਖਾਉਣ ਦੀਆਂ ਰਣਨੀਤੀਆਂ ਸਾਂਝੀਆਂ ਕੀਤੀਆਂ | ਬੁਲਾਰੇ ਮਦਨ ਗੋਪਾਲ ਸ਼ਰਮਾ ਨੇ ਗਣਿਤ ਤੇ ਹੋਰ ਵਿਸ਼ਿਆਂ ਦੇ ਸੰਦਰਭ ਵਿਚ ਗਿਆਨ ਦੀ ਪ੍ਰਯੋਗਿਕ ਵਰਤੋਂ ਬਾਰੇ ਚਰਚਾ ਕੀਤੀ ਅਤੇ ਅਧਿਆਪਕਾਂ ਨੂੰ ਵਿਦਿਆਰਥੀ-ਕੇਂਦਰਿਤ ਸਿੱਖਣ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਸਰੋਤ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਸੈਸ਼ਨ ਅਧਿਆਪਕਾਂ ਦੀ ਪੇਸ਼ੇਵਰ ਯੋਗਤਾ ਨੂੰ ਨਿਖਾਰਨ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਸਹਾਇਕ ਸਾਬਤ ਹੁੰਦੇ ਹਨ | ਉਨਾਂ ਨੇ ਸਮੂਹ ਅਧਿਆਪਕਾਂ ਨੂੰ ਸੈਸ਼ਨ ਤੋਂ ਪ੍ਰਾਪਤ ਗਿਆਨ ਨੂੰ ਆਪਣੀ ਰੋਜ਼ਾਨਾ ਅਧਿਆਪਨ ਪ੍ਰਕਿਰਿਆ ਵਿਚ ਸ਼ਾਮਿਲ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪਿ੍ੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ 'ਤੇ ਪੀ.ਆਈ.ਐਮ.ਟੀ. ਵਿਖੇ ਰੁੱਖ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।