31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਟਿਆਲਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਕੀਤਾ ਲਾਠੀਚਾਰਜ ਅਤਿ ਨਿੰਦਣਯੋਗ-ਪੰਧੇਰ

ਅਜੀਤ ਡੈਸਕ 07-06-2026
ਖਮਾਣੋਂ, 6 ਜੂਨ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਹਰਬੰਸ ਸਿੰਘ ਪੰਧੇਰ ਪ੍ਰਧਾਨ ਮਾਲਵਾ ਸੱਭਿਆਚਾਰਕ ਕਲੱਬ ਖਮਾਣੋਂ ਨੇ ਪਟਿਆਲਾ ਵਿਚ ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਵਲੋਂ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਦੁਆਰਾ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ | ਪੰਧੇਰ ਨੇ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਅੱਜ ਸੜਕਾਂ 'ਤੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਨੌਜਵਾਨਾਂ ਨੂੰ ਕੁੱਟ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੰਗੇ ਭਵਿੱਖ ਤੇ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਦੀ ਗੱਲ ਸੁਣਨ ਦੀ ਬਜਾਏ, ਉਨਾਂ ਵਿਰੁੱਧ ਤਾਕਤ ਦੀ ਵਰਤੋਂ ਕਰ ਰਹੀ ਹੈ, ਜੋ ਕਿ ਬਹੁਤ ਮੰਦਭਾਗਾ ਹੈ | ਉਨਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਨੌਜਵਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਰੁਜ਼ਗਾਰ ਲਈ ਠੋਸ ਤੇ ਪਾਰਦਰਸ਼ੀ ਨੀਤੀ ਲਿਆ ਕੇ ਉਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ |
ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਨੇ 6 ਕੌਂਸਲਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਾਕਾ ਨੀਲਾ ਤਾਰਾ ਦੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।