31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਭਾਜਪਾ ਆਗੂ ਸੰਦੀਪ ਬੱਲ ਨੇ ਲਗਾਏ ਬੂਟੇ

ਅਜੀਤ ਡੈਸਕ 07-06-2026
ਮੰਡੀ ਗੋਬਿੰਦਗੜ੍ਹ, 6 ਜੂਨ (ਇਕਬਾਲਦੀਪ ਸੰਧੂ)-ਵਿਸ਼ਵ ਵਾਤਾਵਰਨ ਦਿਵਸ ਮੌਕੇ ਸੀਨੀਅਰ ਭਾਜਪਾ ਆਗੂ ਸੰਦੀਪ ਸਿੰਘ ਬੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ 12 ਸਾਲ ਪੂਰੇ ਹੋਣ ਦੇ ਸਬੰਧ ਵਿਚ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ | ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ 'ਏਕ ਪੇੜ ਮਾਂ ਕੇ ਨਾਮ' ਦੇ ਸੱਦੇ ਨੂੰ ਵੀ ਹੁੰਗਾਰਾ ਭਰਿਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਬੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧਾਉਣ ਦੇ ਨਾਲ-ਨਾਲ ਵਾਤਾਵਰਨ ਸੁਰੱਖਿਆ ਨੂੰ ਵੀ ਇਕ ਜਨ ਅੰਦੋਲਨ ਦਾ ਰੂਪ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੁਦਰਤ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਨ ਦੇਣ ਲਈ ਸਾਨੂੰ ਲਗਾਤਾਰ ਇਸ ਦਿਸ਼ਾ ਵਿਚ ਕੰਮ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਡਡਹੇੜੀ ਵਿਚ ਸਾਕਾ ਨੀਲਾ ਤਾਰਾ ਦੀ ਯਾਦ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਤੇ ਚੌਲਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਨੇ 6 ਕੌਂਸਲਰਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।