ਅਮਲੋਹ, 6 ਜੂਨ (ਕੇਵਲ ਸਿੰਘ)-ਪਿੰਡ ਸੌਂਟੀ ਵਿਖੇ ਗੰਗੜ ਗੋਤ ਦੇ ਸਮੂਹ ਪਰਿਵਾਰਾਂ ਵਲੋਂ ਆਪਣੇ ਵੱਡੇ-ਵਡੇਰਿਆਂ ਦੀ ਯਾਦ ਨੂੰ ਸਮਰਪਿਤ ਕੜੀ-ਚਾਵਲ ਦੇ ਲੰਗਰ ਅਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸੇਵਾ ਕਾਰਜ ਵਿਚ ਵੱਡੀ ਗਿਣਤੀ ਵਿਚ ਪਰਿਵਾਰਕ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਸੇਵਾ ਕੀਤੀ | ਇਸ ਮੌਕੇ ਰਾਹਗੀਰਾਂ ਨੇ ਲੰਗਰ ਛਕਿਆ ਅਤੇ ਠੰਢਾ ਮਿੱਠਾ ਜਲ ਪੀ ਕੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ | ਉਨ੍ਹਾਂ ਨੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸਮਾਜ ਵਿਚ ਆਪਸੀ ਪਿਆਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ | ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੇ-ਵਡੇਰਿਆਂ ਦੀ ਯਾਦ ਵਿਚ ਇਹ ਸੇਵਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਗੰਗੜ ਗੋਤ ਦੇ ਸਮੂਹ ਪਰਿਵਾਰਾਂ ਦੇ ਸਹਿਯੋਗ ਨਾਲ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵਾ ਦੇ ਕਾਰਜ ਜਾਰੀ ਰਹਿਣਗੇ |