31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੂਨ 1984 ਘੱਲੂਘਾਰੇ ਦੀ ਯਾਦ 'ਚ ਭਗੜਾਣਾ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਅਜੀਤ ਡੈਸਕ 07-06-2026
ਫ਼ਤਹਿਗੜ੍ਹ ਸਾਹਿਬ, 6 ਜੂਨ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਸਾਕਾ ਨੀਲਾ ਤਾਰਾ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੇ ਇਤਿਹਾਸ ਦਾ ਇਕ ਦਰਦਨਾਕ ਅਧਿਆਇ ਹੈ, ਕਿਉਂਕਿ ਕੇਂਦਰ ਦੀ ਸੱਤਾ 'ਤੇ ਕਾਬਜ਼ ਤਤਕਾਲੀ ਕਾਂਗਰਸ ਸਰਕਾਰ ਨੇ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਫ਼ੌਜੀ ਹਮਲਾ ਕਰਵਾਇਆ ਸੀ ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਨਿਰਦੋਸ਼ ਸਿੰਘ ਸਿੰਘਣੀਆਂ ਸ਼ਹੀਦ ਹੋ ਗਏ ਸਨ, ਜਿਨਾਂ ਦੀ ਯਾਦ ਵਿਚ ਅੱਜ ਸ਼ਹੀਦੀ ਸਮਾਗਮ ਕਰਵਾਇਆ ਗਿਆ ਹੈ | ਉਨਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਸਾਨੂੰ ਕੌਮੀ ਏਕਤਾ, ਹੱਕਾਂ ਦੀ ਰਾਖੀ ਅਤੇ ਧਾਰਮਿਕ ਅਸੂਲਾਂ 'ਤੇ ਅਡੋਲ ਰਹਿਣ ਦੀ ਪ੍ਰੇਰਨਾ ਦਿੰਦੀ ਹੈ | ਇਸ ਮੌਕੇ 'ਤੇ ਜਥੇਦਾਰ ਜਸਮੇਰ ਸਿੰਘ ਬਲਸੂਆਂ, ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ, ਜੀਤ ਸਿੰਘ, ਬਲਜਿੰਦਰ ਸਿੰਘ ਸ਼ੈਂਟੀ, (ਰਿਟਾ.) ਥਾਣੇਦਾਰ ਸੁਖਦੇਵ ਸਿੰਘ ਝਾਂਮਪੁਰ, ਸਾਬਕਾ ਸਰਪੰਚ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |
ਪਿਛਲੀ ਖ਼ਬਰ ਜੂਨ 1984 ਸਾਕਾ ਨੀਲਾ ਤਾਰਾ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਗਗਨਦੀਪ ਸਿੰਘ ਬਾਗੜੀ ਬਲਾਕ ਕਾਂਗਰਸ ਖਮਾਣੋਂ ਦੇ ਐਸ.ਸੀ. ਵਿੰਗ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।