31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੂਨ 1984 ਸਾਕਾ ਨੀਲਾ ਤਾਰਾ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਾਕਾ ਨੀਲਾ ਤਾਰਾ ਦੀ ਯਾਦ ਵਿਚ ਕਰਵਾਏ ਸ਼ਹੀਦੀ ਸਮਾਗਮ ਦੌਰਾਨ ਅਰਦਾਸ ਵਿਚ ਸ਼ਾਮਿਲ ਸੰਗਤਾਂ ਅਤੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ | ਤਸਵੀਰਾਂ: ਕਰਨ <br/> 07-06-2026
ਫ਼ਤਹਿਗੜ੍ਹ ਸਾਹਿਬ, 6 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਸਾਕਾ ਨੀਲਾ ਤਾਰਾ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕਥਾ ਵਾਚਕ ਭਾਈ ਗੁਰਜਿੰਦਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਸਾਨੂੰ ਧਰਮ ਅਤੇ ਹੱਕ-ਸੱਚ ਦੀ ਰਾਖੀ ਲਈ ਦਿ੍ੜ੍ਹਤਾ ਨਾਲ ਲੜਾਈ ਲੜਨ ਦੀ ਪ੍ਰੇਰਨਾ ਦਿੰਦੀ ਹੈ ਅਤੇ ਸ਼ਹੀਦਾਂ ਦੇ ਆਦਰਸ਼ਾਂ 'ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ | ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਹਕੂਮਤ ਨੇ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਫ਼ੌਜੀ ਹਮਲਾ ਕਰਵਾ ਕੇ ਸਿੱਖਾਂ ਨੂੰ ਨਾ ਭੁੱਲਣ ਵਾਲੇ ਜ਼ਖ਼ਮ ਦਿੱਤੇ, ਜੋ ਅੱਜ ਵੀ ਹਰੇ ਹਨ | ਇਸ ਮੌਕੇ ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਦਿਹਾੜੇ ਸਾਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਜੁੜਨ ਦਾ ਮੌਕਾ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਸਦਾ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੇ ਇਤਿਹਾਸ ਦਾ ਇੱਕ ਦਰਦਨਾਕ ਅਧਿਆਇ ਹੈ, ਕਿਉਂਕਿ ਕੇਂਦਰ ਦੀ ਸੱਤਾ 'ਤੇ ਕਾਬਜ਼ ਤਤਕਾਲੀ ਕਾਂਗਰਸ ਸਰਕਾਰ ਨੇ ਗੁਰਧਾਮਾਂ 'ਤੇ ਫ਼ੌਜੀ ਹਮਲਾ ਕਰਵਾਇਆ ਸੀ | ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਸਾਨੂੰ ਕੌਮੀ ਏਕਤਾ, ਹੱਕਾਂ ਦੀ ਰਾਖੀ ਅਤੇ ਧਾਰਮਿਕ ਅਸੂਲਾਂ 'ਤੇ ਅਡੋਲ ਰਹਿਣ ਦੀ ਪ੍ਰੇਰਨਾ ਦਿੰਦੀ ਹੈ | ਇਸ ਮੌਕੇ ਭਾਈ ਅਜਮੇਰ ਸਿੰਘ ਗ੍ਰੰਥੀ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਜੋਗਾ ਸਿੰਘ ਸੁਪਰਵਾਈਜ਼ਰ, ਡਾ. ਪਿ੍ਤਪਾਲ ਸਿੰਘ, ਸੁਖਦੇਵ ਸਿੰਘ ਕੋਟਾਂ, ਕੁਲਵਿੰਦਰ ਸਿੰਘ ਚੀਮਾ ਮੀਤ ਮੈਨੇਜਰ, ਹਰਜੀਤ ਸਿੰਘ ਰਿਕਾਰਡ ਕੀਪਰ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਲਿਬਨਾਨ ਦੇ ਫ਼ੌਜੀ ਅਧਿਕਾਰੀਆਂ ਸਮੇਤ 9 ਮੌਤਾਂ ਅਗਲੀ ਖ਼ਬਰ ਜੂਨ 1984 ਘੱਲੂਘਾਰੇ ਦੀ ਯਾਦ 'ਚ ਭਗੜਾਣਾ ਵਿਖੇ ਸ਼ਹੀਦੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।