30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਮਲੋਹ ਵਿਖੇ ਅਹਿਮ ਮੀਟਿੰਗ

ਅਜੀਤ ਡੈਸਕ 08-06-2026
ਅਮਲੋਹ, 7 ਜੂਨ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਟਿੱਬੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਕਿਸਾਨ ਆਗੂਆਂ ਨੇ ਸ਼ਿਰਕਤ ਕਰਦਿਆਂ ਕਿਸਾਨੀ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਆਉਣ ਵਾਲੇ ਸਮੇਂ ਲਈ ਰਣਨੀਤੀ ਤਿਆਰ ਕੀਤੀ | ਇਸ ਦੌਰਾਨ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ | ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਕਿਸਾਨਾਂ ਨੂੰ ਡੀਜ਼ਲ ਦੀ ਵੱਡੀ ਮਾਤਰਾ ਵਿਚ ਲੋੜ ਪੈਂਦੀ ਹੈ, ਪਰ ਤੇਲ ਕੀਮਤਾਂ 'ਚ ਵਾਧੇ ਨਾਲ ਖੇਤੀ ਲਾਗਤ ਹੋਰ ਵਧੇਗੀ | ਇਸ ਤੋਂ ਇਲਾਵਾ ਯੂਰੀਆ ਖਾਦ ਦੀ ਸੰਭਾਵਿਤ ਕਮੀ ਬਾਰੇ ਵੀ ਚਰਚਾ ਕੀਤੀ ਗਈ ਅਤੇ ਸਰਕਾਰ ਤੋਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ, ਜਨਰਲ ਸਕੱਤਰ ਗੁਲਜ਼ਾਰ ਸਿੰਘ, ਸਤਪਾਲ ਸਿੰਘ, ਮਹਿੰਦਰ ਸਿੰਘ, ਸ਼ਿੰਗਾਰਾ ਸਿੰਘ, ਬਲਵਿੰਦਰ ਸਿੰਘ ਰੁੜਕੀ, ਰਣਧੀਰ ਸਿੰਘ, ਬਖਸ਼ਿੰਦਰ ਸਿੰਘ, ਦਵਿੰਦਰ ਸਿੰਘ, ਮਲਕੀਤ ਸਿੰਘ, ਨਿਰੰਜਣ ਸਿੰਘ, ਅਵਤਾਰ ਸਿੰਘ ਖਨਿਆਣ, ਪਰਮਜੀਤ ਸਿੰਘ ਮਾਜਰੀ, ਜਗਜੀਤ ਸਿੰਘ ਟਿੱਬੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਰਣਜੀਤ ਸਿੰਘ ਕੋਟਲੀ ਕਾਂਗਰਸ ਦੇ ਐਸ.ਸੀ. ਵਿੰਗ ਬਲਾਕ ਅਮਲੋਹ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਚੇਅਰਮੈਨ ਕਾਲੇਕਾ ਨੇ ਬਾਬਾ ਰਣਜੀਤ ਸਿੰਘ ਢੱਡਰੀਵਾਲਿਆਂ ਨੂੰ ਮਿਲ ਕੇ ਪਾਤੜਾਂ 'ਚ ਦੀਵਾਨਾਂ ਸੰਬੰਧੀ ਕੀਤੀ ਬੇਨਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।