30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਰਣਜੀਤ ਸਿੰਘ ਕੋਟਲੀ ਕਾਂਗਰਸ ਦੇ ਐਸ.ਸੀ. ਵਿੰਗ ਬਲਾਕ ਅਮਲੋਹ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 08-06-2026
ਅਮਲੋਹ, 7 ਜੂਨ (ਕੇਵਲ ਸਿੰਘ)-ਕਾਂਗਰਸ ਪਾਰਟੀ ਵਲੋਂ ਰਣਜੀਤ ਸਿੰਘ ਕੋਟਲੀ ਨੂੰ ਐਸ.ਸੀ ਵਿੰਗ ਬਲਾਕ ਅਮਲੋਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਇਸ ਮੌਕੇ ਚੇਅਰਮੈਨ ਐਸ.ਸੀ ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਵੱਲੋਂ ਰਣਜੀਤ ਸਿੰਘ ਕੋਟਲੀ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ | ਨਿਯੁਕਤੀ ਮਿਲਣ ਉਪਰੰਤ ਕੋਟਲੀ ਨੇ ਪਾਰਟੀ ਹਾਈਕਮਾਂਡ, ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਸਮੇਤ ਸਮੂਹ ਸੀਨੀਅਰ ਕਾਂਗਰਸੀ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ | ਰਣਜੀਤ ਸਿੰਘ ਕੋਟਲੀ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਐਸ. ਸੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਧਿਆਨ ਵਿਚ ਲਿਆ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ | ਉਨ੍ਹਾਂ ਅੱਗੇ ਕਿਹਾ ਕਿ ਹਲਕਾ ਅਮਲੋਹ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਹੱਥ ਮਜ਼ਬੂਤ ਕਰਨ ਲਈ ਘਰ-ਘਰ ਤੱਕ ਪਹੁੰਚ ਕੀਤੀ ਜਾਵੇਗੀ |
ਪਿਛਲੀ ਖ਼ਬਰ ਕੌਂਸਲਰ ਗੁਰਜੀਤ ਬਾਜਵਾ ਅਤੇ ਐਡ. ਹਰਕੰਵਲ ਸਿੰਘ ਨੇ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਮਲੋਹ ਵਿਖੇ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।