30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੌਂਸਲਰ ਗੁਰਜੀਤ ਬਾਜਵਾ ਅਤੇ ਐਡ. ਹਰਕੰਵਲ ਸਿੰਘ ਨੇ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ

ਅਜੀਤ ਡੈਸਕ 08-06-2026
ਫ਼ਤਹਿਗੜ੍ਹ ਸਾਹਿਬ, 7 ਜੂਨ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਕੌਂਸਲਰ ਗੁਰਜੀਤ ਕੌਰ ਬਾਜਵਾ ਪਤਨੀ ਐਡਵੋਕੇਟ ਗੁਰਮੀਤ ਸਿੰਘ ਬਾਜਵਾ ਅਤੇ ਕੌਂਸਲਰ ਹਰ ਕੰਵਲ ਸਿੰਘ ਐਡਵੋਕੇਟ ਨੇ ਹੰਸਾਲੀ ਸਾਹਿਬ ਵਿਖੇ ਮੱਥਾ ਟੇਕ ਕੇ ਬਾਬਾ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਪਰਮਜੀਤ ਸਿੰਘ ਨੇ ਕੌਂਸਲਰ ਗੁਰਜੀਤ ਕੌਰ ਅਤੇ ਕੌਂਸਲਰ ਹਰਕਮਲ ਸਿੰਘ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਕੌਂਸਲਰ ਐਡ. ਹਲਕੰਵਲ ਸਿੰਘ ਅਤੇ ਐਡ. ਗੁਰਮੀਤ ਸਿੰਘ ਬਾਜਵਾ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿਚ ਲਗਾਇਆ ਤੇ ਗ਼ਰੀਬਾਂ ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਵੱਧ ਕੇ ਕਾਰਜ ਕੀਤੇ | ਉਨ੍ਹਾਂ ਦੀ ਸਿੱਖਿਆ ਤੇ ਕੀਤੇ ਕਾਰਜਾਂ ਤੋਂ ਸੇਧ ਲੈ ਕੇ ਸਾਨੂੰ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨੇ ਚਾਹੀਦੇ ਹਨ | ਬਾਬਾ ਜੀ ਦੀ ਕਿਰਪਾ ਨਾਲ ਹੰਸਾਲੀ ਸਾਹਿਬ ਵਿਖੇ ਸਕੂਲ ਕਾਲਜ ਚੱਲ ਰਹੇ ਹਨ | ਬਾਬਾ ਜੀ ਨੇ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਡਮੁੱਲਾ ਯੋਗਦਾਨ ਪਾਇਆ | ਗਰਮੀ ਦੇ ਮੌਸਮ 'ਚ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਂਦੀਆਂ ਹਨ | ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸ਼ੁੱਭ ਦਿਹਾੜੇ ਤੇ ਗ਼ਰੀਬ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕੀਤੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਹਿਲਾਂ ਤੋਂ ਹੀ ਹੰਸਾਲੀ ਸਾਹਿਬ ਵਾਲੇ ਬਾਬਾ ਦੇ ਸੇਵਕ ਹਨ ਅਤੇ ਉਹ ਕੌਂਸਲਰ ਚੁਣੇ ਜਾਣ ਤੋਂ ਬਾਅਦ ਬਾਬਾ ਜੀ ਦਾ ਅਸ਼ੀਰਵਾਦ ਲੈਣ ਆਏ ਹਨ | ਇਸ ਮੌਕੇ ਸਾਧੂ ਰਾਮ ਭੱਟਮਾਜਰਾ, ਰਜਿੰਦਰ ਸਿੰਘ ਗਰੇਵਾਲ, ਪਿਆਰਾ ਸਿੰਘ, ਮਨਜੀਤ ਸਿੰਘ ਸਰਹਿੰਦ, ਅਵਤਾਰ ਸਿੰਘ, ਗੁਰਤੇਜ ਸਿੰਘ ਅੰਬਾਲਾ, ਬਾਪੂ ਗੁਰਦੇਵ ਸਿੰਘ, ਮੋਹਨ ਸਿੰਘ ਡੰਗੇੜੀਆਂ, ਨਿਰਲੇਪ ਸਿੰਘ ਸਰਹਿੰਦ, ਮੋਹਨ ਸਿੰਘ ਬਧੋਛੀ, ਹਰੀ ਸਿੰਘ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਘਰੇਲੂ ਗੈਸ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਵੇ-ਰਾਜੂ ਖੰਨਾ ਅਗਲੀ ਖ਼ਬਰ ਰਣਜੀਤ ਸਿੰਘ ਕੋਟਲੀ ਕਾਂਗਰਸ ਦੇ ਐਸ.ਸੀ. ਵਿੰਗ ਬਲਾਕ ਅਮਲੋਹ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।