30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਰਾਮਗੜ੍ਹ ਸੈਣੀ ਮਾਜਰਾ ਵਿਖੇ ਕਾਂਗਰਸੀ ਆਗੂ ਮਨਜੀਤ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ

ਅਜੀਤ ਡੈਸਕ 08-06-2026
ਫ਼ਤਹਿਗੜ੍ਹ ਸਾਹਿਬ, 7 ਜੂਨ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਦੇ ਪਿੰਡ ਰਾਮਗੜ੍ਹ ਸੈਣੀ ਮਾਜਰਾ ਵਿਖੇ ਕਾਂਗਰਸ ਪਾਰਟੀ ਦੀ ਇਕ ਮੀਟਿੰਗ ਸੀਨੀਅਰ ਆਗੂ ਮਨਜੀਤ ਸ਼ਰਮਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਸਥਾਨਕ ਨਿਵਾਸੀਆਂ ਅਤੇ ਪਾਰਟੀ ਵਰਕਰ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦਾ ਸਖ਼ਤ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਪਹਿਲਾਂ ਹੀ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਹੁਣ ਗੈਸ ਸਿਲੰਡਰਾਂ ਦੇ ਰੇਟ ਵਧਾ ਕੇ ਸਰਕਾਰ ਨੇ ਗ਼ਰੀਬ ਅਤੇ ਮੱਧਮ ਵਰਗ ਦੇ ਰਸੋਈ ਦੇ ਬਜਟ ਨੂੰ ਪੂਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਆਮ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਲਗਾਤਾਰ ਉਨ੍ਹਾਂ 'ਤੇ ਆਰਥਿਕ ਬੋਝ ਪਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਦੀਆਂ ਵਧਾਈਆਂ ਗਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਉਹ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ | ਇਸ ਮੌਕੇ ਸ਼ੀਤਲ ਸਿੰਘ, ਬਹਾਦਰ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਜਗਦੀਸ਼ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ, ਰਣਜੋਤ ਸਿੰਘ ਅਤੇ ਅਮਰਿੰਦਰ ਸਿੰਘ ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਪਟਿਆਲਾ ਵਿਖੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਬਹੁਜਨ ਸਮਾਜ ਪਾਰਟੀ ਨੇ ਕੀਤੀ ਨਿਖੇਧੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਰਾਜੇਸ਼ ਸਿੰਗਲਾ ਨੂੰ ਲਗਾਇਆ ਸੂਬਾ ਪ੍ਰਚਾਰ ਸਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।