30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਟਿਆਲਾ ਵਿਖੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਬਹੁਜਨ ਸਮਾਜ ਪਾਰਟੀ ਨੇ ਕੀਤੀ ਨਿਖੇਧੀ

ਅਜੀਤ ਡੈਸਕ 08-06-2026
ਖਮਾਣੋਂ, 7 ਜੂਨ (ਮਨਮੋਹਣ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਹਲਕਾ ਬਸੀ ਪਠਾਣਾਂ ਦੀ ਮਹੀਨਾਵਾਰ ਮੀਟਿੰਗ ਹਲਕਾ ਪ੍ਰਧਾਨ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਖਮਾਣੋਂ ਵਿਖੇ ਹੋਈ | ਇਸ ਮੀਟਿੰਗ ਵਿਚ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿਚ ਬਸਪਾ ਦੇ ਪ੍ਰਦਰਸ਼ਨ 'ਤੇ ਵਿਚਾਰਾਂ ਕੀਤੀਆਂ ਗਈਆਂ | ਉਨ੍ਹਾਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਜ਼ੋਰਦਾਰ ਆਲੋਚਨਾ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬੱਬੂ ਬਰਵਾਲੀ ਨੇ ਪਟਿਆਲਾ ਪਾਵਰ ਕਾਰਪੋਰੇਸ਼ਨ ਦੇ ਦਫਤਰ ਅੱਗੇ ਆਪਣੇ ਜਮਹੂਰੀ ਹੱਕਾਂ ਦੀ ਮੰਗ ਕਰਦੇ ਅਪਰੈੰਟਿਸ ਲਾਈਨਮੈਨਾਂ 'ਤੇ ਬੇਲਗ਼ਾਮ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਅੰਨ੍ਹੇਵਾਹ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕੇ ਪੰਜਾਬ ਦੇ ਵੋਟਰਾਂ ਨਾਲ ਧੋਖਾ ਕਰਕੇ ਸੱਤਾ ਵਿਚ ਆਈ 'ਆਪ' ਅਤੇ ਪਹਿਲੀਆਂ ਸਰਕਾਰਾਂ ਦੇ ਕਿਰਦਾਰ ਵਿਚ ਕੋਈ ਫ਼ਰਕ ਨਜ਼ਰ ਨਹੀਂ ਆ ਰਿਹਾ ਹੈ | ਹਲਕਾ ਪ੍ਰਧਾਨ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਦੇ ਫਲੈਕਸ ਕਲਚਰ ਤੇ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਸਾਢੇ ਚਾਰ ਸਾਲਾਂ ਵਿਚ ਤੁਹਾਡੀਆਂ ਪ੍ਰਾਪਤੀਆਂ ਦਾ ਮੁਲਾਂਕਣ ਹਰ ਸੱਥ ਵਿਚ ਕਰ ਰਹੇ ਹਨ | ਹਲਕਾ ਪ੍ਰਧਾਨ ਨੇ ਪੰਜਾਬ ਦੀ ਜਨਤਾ ਨੂੰ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਮੀਟਿੰਗ ਵਿਚ ਸ਼ਹਿਰੀ ਪ੍ਰਧਾਨ ਮੋਹਣ ਸਿੰਘ, ਸਾਬਕਾ ਪ੍ਰਧਾਨ ਭੀਮ ਸਿੰਘ ਮਾਣਕੀ, ਖ਼ਜ਼ਾਨਚੀ ਹਰਭਜਨ ਸਿੰਘ ਸੂਬੇਦਾਰ, ਮੋਹਣ ਸਿੰਘ ਭਾਂਬਰੀ, ਕੁਲਵੰਤ
ਪਿਛਲੀ ਖ਼ਬਰ ਬਹਾਰ ਰੁੱਤ ਦੀ ਮੂੰਗਫਲੀ ਦੀ ਕਾਸ਼ਤ ਨਾਲ ਜਿੱਥੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਖੇਤੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇ... ਅਗਲੀ ਖ਼ਬਰ ਰਾਮਗੜ੍ਹ ਸੈਣੀ ਮਾਜਰਾ ਵਿਖੇ ਕਾਂਗਰਸੀ ਆਗੂ ਮਨਜੀਤ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।