03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਦੁਆਰਾ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਕੀਤਾ ਜ਼ੋਰਦਾਰ ਪ੍ਰਦਰਸ਼ਨ

ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ ਦੀ ਅਗਵਾਈ ਹੇਠ ਮੁਲਾਜ਼ਮ ਸਾਥੀ ਲਾਈਨਮੈਨਾਂ 'ਤੇ ਪੁਲਿਸ ਦੁਆਰਾ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ | ਤਸਵੀਰ: ਕਰਨ <br/> 09-06-2026
ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਸੀ.ਪੀ.ਐਫ ਕਰਮਚਾਰੀ ਯੂਨੀਅਨ ਵਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਰੋਸ ਧਰਨਾ ਦਿੱਤਾ ਗਿਆ | ਪੱਤਰਕਾਰਾਂ ਨਾਲ ਗੱਲ ਕਰਦਿਆਂ ਆਗੂਆਂ ਨੇ ਦੱਸਿਆ ਕਿ ਧਰਨੇ ਦਾ ਮੁੱਖ ਕਾਰਨ ਪਿਛਲੇ ਕੁਝ ਦਿਨ ਪਹਿਲਾਂ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਦੁਆਰਾ ਕੀਤੇ ਗਏ ਲਾਠੀਚਾਰਜ ਦਾ ਵਿਰੋਧ ਪ੍ਰਗਟਾਉਣਾ ਹੈ | ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਲਾਈਨਮੈਨਾਂ ਅਪਰੈਟਿਸ ਯੂਨੀਅਨ ਵਲੋਂ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਸੀ ਅਤੇ ਧਰਨੇ ਵਾਲੀ ਜਗ੍ਹਾ ਤੇ ਮੌਜੂਦ ਡੀ.ਐਸ.ਪੀ ਸੰਜੀਵ ਸਿੰਗਲਾ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਅੰਨੇ੍ਹਵਾਹ ਲਾਠੀਚਾਰਜ ਕਰਵਾਇਆ ਗਿਆ, ਜੋ ਕਿ ਇਕ ਬਹੁਤ ਨਿੰਦਣਯੋਗ ਘਟਨਾ ਹੈ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਡੀ.ਐਸ.ਪੀ ਪਟਿਆਲਾ ਨੂੰ ਤੁਰੰਤ ਐਕਸ਼ਨ ਲੈਂਦੇ ਹੋਏ ਅਹੁਦੇ ਤੋਂ ਟਰਮੀਨੇਟ ਕੀਤਾ ਜਾਵੇ, ਕਿਉਂਕਿ ਆਪਣੇ ਹੱਕਾਂ ਦੀ ਰਾਖੀ ਲਈ ਧਰਨੇ ਮੁਜ਼ਾਹਰੇ ਕਰਨਾ ਹਰੇਕ ਜਥੇਬੰਦੀ ਨੂੰ ਵਿਧਾਨਿਕ ਹੱਕ ਹਾਸਿਲ ਹੈ | ਜਥੇਬੰਦੀ ਵਲੋਂ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਅਪੀਲ ਕੀਤੀ ਗਈ ਕਿ ਡੀ.ਐਸ.ਪੀ ਵਿਰੁੱਧ ਕਾਰਵਾਈ ਕਰਦੇ ਹੋਏ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹਾ ਡਿਕਟੇਟਰ ਅਫ਼ਸਰ ਕਿਸੇ 'ਤੇ ਅਣ ਮਨੁੱਖੀ ਤਸ਼ੱਦਦ ਨਾ ਢਾਹ ਸਕੇ | ਇਸ ਤੋਂ ਇਲਾਵਾ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ, ਡੀ.ਏ ਦਾ 18 ਫ਼ੀਸਦੀ ਬਕਾਇਆ ਤੁਰੰਤ ਜਾਰੀ ਕਰਨ ਤੇ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਜ਼ੋਰਦਾਰ ਮੰਗ ਕੀਤੀ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਭਾਗ ਸਿੰਘ ਰੁੜਕੀ, ਸੀਨੀਅਰ ਆਗੂ ਰਾਮ ਸਿੰਘ, ਮਨਪ੍ਰੀਤ ਸਿੰਘ, ਜਗਦੀਸ਼ ਸਿੰਘ, ਸੁਮਿੰਦਰ ਸਿੰਘ, ਰਜਿੰਦਰ ਪਾਲ ਸਿੰਘ, ਬਲਜੀਤ ਸਿੰਘ, ਦਿਲਵਰ ਸਿੰਘ, ਵਰਿੰਦਰ ਸਿੰਘ, ਕੁਲਵੰਤ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ, ਗੁਰਿੰਦਰ ਸਿੰਘ, ਦਵਿੰਦਰ ਸਿੰਘ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਐਨ.ਆਰ.ਆਈ. ਪਰਿਵਾਰ ਨੇ ਹਾਈ ਸਕੂਲ ਦੁੱਲਵਾਂ ਨੂੰ 6 ਏ.ਸੀ. ਕੀਤੇ ਦਾਨ ਅਗਲੀ ਖ਼ਬਰ ਦੇਸੀ ਪਿਸਟਲ .315, ਜਿੰਦਾ ਰੌਂਦ ਸਮੇਤ 3 ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।