03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਐਨ.ਆਰ.ਆਈ. ਪਰਿਵਾਰ ਨੇ ਹਾਈ ਸਕੂਲ ਦੁੱਲਵਾਂ ਨੂੰ 6 ਏ.ਸੀ. ਕੀਤੇ ਦਾਨ

ਅਜੀਤ ਡੈਸਕ 09-06-2026
ਖਮਾਣੋਂ, 8 ਜੂਨ (ਜੋਗਿੰਦਰ ਪਾਲ)-ਸਰਕਾਰੀ ਹਾਈ ਸਕੂਲ ਦੁੱਲਵਾਂ ਦੇ ਹੈੱਡਮਾਸਟਰ ਅਮਨਦੀਪ ਸਿੰਘ ਅਤੇ ਪਿੰਡ ਦੇ ਪਤਵੰਤੇ ਸੱਜਣ ਆਤਮਾ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਦੇ ਅਗਾਂਹਵਧੂ ਸੋਚ ਦੇ ਮਾਲਕ ਐਨ.ਆਰ.ਆਈ. ਗੁਰਜੀਤ ਸਿੰਘ ਹੁੰਦਲ ਤੇ ਸਮੂਹ ਪਰਿਵਾਰ ਵਲੋਂ ਸਕੂਲ ਦੀਆਂ ਸਾਰੀਆਂ ਜਮਾਤਾਂ ਅਤੇ ਕੰਪਿਊਟਰ ਲੈਬ ਲਈ ਹਿਤਾਚੀ ਕੰਪਨੀ ਦੇ 6 ਏ.ਸੀ. ਦਾਨ ਕੀਤੇ ਹਨ | ਸਕੂਲ ਮੁਖੀ ਨੇ ਦੱਸਿਆ ਕਿ ਇਹ ਪਰਿਵਾਰ ਜਿੱਥੇ ਪਿੰਡ ਦੇ ਅਨੇਕਾਂ ਕਾਰਜਾਂ ਵਿਚ ਅਗਾਂਹਵਧੂ ਰੋਲ ਅਦਾ ਕਰਦਾ ਹੈ, ਉੱਥੇ ਸਕੂਲ, ਡਿਸਪੈਂਸਰੀ ਦੀਆਂ ਸਾਰੀਆਂ ਲੋੜਾਂ ਵੀ ਪੂਰਤੀ ਲਈ ਹਮੇਸ਼ਾ ਤਤਪਰ ਰਹਿੰਦਾ ਹੈ | ਐਨ.ਆਰ.ਆਈ. ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀ ਹੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਾਨੂੰ ਸਭ ਨੂੰ ਵਿਗਿਆਨਿਕ ਸੋਚ ਅਪਣਾਉਂਦੇ ਹੋਏ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਹੀ ਇਕ ਵਧੀਆ ਸਮਾਜ ਦੀ ਸਿਰਜਣਾ ਹੋ ਸਕਦੀ ਹੈ | ਉਨ੍ਹਾਂ ਨੂੰ ਮਾਣ ਹੈ ਕਿ ਸਕੂਲ ਦੇ ਮਿਹਨਤੀ ਸਟਾਫ਼ ਦੀ ਅਗਵਾਈ ਵਿਚ ਵਿਦਿਆਰਥੀ ਵਿੱਦਿਅਕ ਖੇਤਰ ਅਤੇ ਦੂਜੀਆਂ ਗਤੀਵਿਧੀਆਂ ਵਿਚ ਅੱਵਲ ਦਰਜੇ ਤੇ ਰਹਿ ਕੇ ਸਕੂਲ ਦਾ ਮਾਣ ਵਧਾ ਰਹੇ ਹਨ | ਅੰਤ ਵਿਚ ਹੈਡਮਾਸਟਰ ਅਮਨਦੀਪ ਸਿੰਘ ਨੇ ਐਨ.ਆਰ.ਆਈ. ਪਰਿਵਾਰ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਹਰਜੋਤ ਕੌਰ, ਜਸਵੀਰ ਕੌਰ, ਸੰਦੀਪ ਕੌਰ, ਨਵਦੀਪ ਕੌਰ, ਰਾਸ਼ੀ ਚੌਧਰੀ, ਪਰਮਿੰਦਰ ਕੌਰ, ਭਰਪੂਰ ਸਿੰਘ, ਰਾਜੀਵ ਕੁਮਾਰ, ਅਵਤਾਰ ਸਿੰਘ ਅਤੇ ਚਰਨਜੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸੀ ਆਗੂ ਡਾ. ਮਨੋਹਰ ਸਿੰਘ ਨੇ ਚੋਣਾਂ ਸੰਬੰਧੀ ਸਰਪੰਚਾਂ ਨਾਲ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਦੁਆਰਾ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਕੀਤਾ ਜ਼ੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।