03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਲਾਠੀਚਾਰਜ ਕਰਨਾ ਨਿੰਦਣਯੋਗ-ਗੋਪੀ

ਅਜੀਤ ਡੈਸਕ 09-06-2026
ਸੰਘੋਲ, 8 ਜੂਨ (ਗੁਰਨਾਮ ਸਿੰਘ ਚੀਨਾ)-ਯੂਥ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਪੀ ਨੇ ਪਟਿਆਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ 2600 ਅਪ੍ਰੈਂਟਿਸਸ਼ਿਪ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਨੌਜਵਾਨ ਵਰਗ ਪਹਿਲਾਂ ਹੀ ਬੇਰੁਜ਼ਗਾਰੀ, ਆਰਥਿਕ ਤੰਗੀ ਨਾਲ ਜੂਝ ਰਿਹਾ ਹੈ, ਪਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਉਨ੍ਹਾਂ ਦਾ ਡਾਂਗਾਂ ਨਾਲ ਸਵਾਗਤ ਕੀਤਾ ਜਾ ਰਿਹਾ ਹੈ | ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਘਟਨਾ ਹੈ ਕਿ ਜਿਨ੍ਹਾਂ ਨੌਜਵਾਨਾਂ ਨੇ ਦੋ ਸਾਲ ਦੀ ਆਈ.ਟੀ.ਆਈ. ਸਿੱਖਿਆ ਹਾਸਲ ਕਰਨ ਤੋਂ ਬਾਅਦ ਚਾਰ-ਚਾਰ ਸਾਲ ਤੱਕ ਅਪ੍ਰੈਂਟਿਸਸ਼ਿਪ ਦੇ ਮੌਕੇ ਦੀ ਉਡੀਕ ਕੀਤੀ, ਅੱਜ ਉਹੀ ਨੌਜਵਾਨ ਆਪਣੇ ਭਵਿੱਖ ਨੂੰ ਬਚਾਉਣ ਲਈ ਸੜਕਾਂ 'ਤੇ ਰੁਲਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ 2600 ਅਪ੍ਰੈਂਟਿਸਸ਼ਿਪ ਅਸਾਮੀਆਂ ਲਈ ਨੌਜਵਾਨਾਂ ਨੇ ਸਖ਼ਤ ਮਿਹਨਤ ਕਰਕੇ ਪ੍ਰੀਖਿਆ ਪਾਸ ਕੀਤੀ ਅਤੇ ਟ੍ਰੇਨਿੰਗ ਸ਼ੁਰੂ ਕੀਤੀ, ਪਰ ਹੈਰਾਨੀ ਦੀ ਗੱਲ ਹੈ ਕਿ ਜਦੋਂ ਕਈ ਉਮੀਦਵਾਰਾਂ ਦੀ ਤਿੰਨ ਮਹੀਨੇ ਅਤੇ ਕਈਆਂ ਦੀ ਛੇ ਮਹੀਨੇ ਦੀ ਟ੍ਰੇਨਿੰਗ ਪੂਰੀ ਹੋ ਚੁੱਕੀ ਸੀ, ਤਾਂ ਸਰਕਾਰ ਨੇ ਅਚਾਨਕ ਅਪ੍ਰੈਂਟਿਸਸ਼ਿਪ ਪ੍ਰਕਿਰਿਆ ਬੰਦ ਕਰਕੇ ਉਨ੍ਹਾਂ ਨੂੰ ਘਰ ਭੇਜ ਦਿੱਤਾ, ਜੋ ਕਿ ਨੌਜਵਾਨਾਂ ਨਾਲ ਸਰਾਸਰ ਧੋਖਾ ਹੈ |
ਪਿਛਲੀ ਖ਼ਬਰ ਜੰਮੂ-ਕਸ਼ਮੀਰ ਦੇ ਪੰਚਤਰਨੀ ਵਿਖੇ ਲਗਾਏ ਜਾਣ ਵਾਲੇ 30ਵੇਂ ਸਾਲਾਨਾ ਭੰਡਾਰੇ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਕਾਂਗਰਸੀ ਆਗੂ ਡਾ. ਮਨੋਹਰ ਸਿੰਘ ਨੇ ਚੋਣਾਂ ਸੰਬੰਧੀ ਸਰਪੰਚਾਂ ਨਾਲ ਕੀਤਾ ਵਿਚਾਰ ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।