03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਬੱਸ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਬੱਸ ਯਾਤਰਾ ਨੂੰ ਹਰੀ ਝੰਡੀ ਦੇਕੇ ਰਵਾਨਾ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨਾਲ ਕੌਂਸਲਰ ਰਾਕੇਸ਼ ਸੋਫਤ ਪੱਪੂ ਤੇ ਹੋਰ | ਅਜੀਤ ਤਸਵੀਰ <br/> 09-06-2026
ਮੰਡੀ ਗੋਬਿੰਦਗੜ੍ਹ, 8 ਜੂਨ (ਰਾਜੇਸ਼ ਸ਼ਰਮਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 53ਵੀਂ ਬੱਸ ਯਾਤਰਾ ਵਾਰਡ ਨੰ. 16 ਤੋਂ ਕੌਂਸਲਰ ਰਾਕੇਸ਼ ਸੋਫਤ ਪੱਪੂ ਦੀ ਅਗਵਾਈ ਹੇਠ ਸ਼ਰਧਾਲੂਆਂ ਦੇ ਜਥੇ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਲਈ ਲੈ ਕੇ ਰਵਾਨਾ ਹੋਈ | ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਬਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਦੌਰਾਨ ਵਿਧਾਇਕ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਆਮ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਹੁਣ ਸਰਕਾਰ ਉਨ੍ਹਾਂ ਨੂੰ ਇਹ ਮੌਕਾ ਮੁਫ਼ਤ ਮੁਹੱਈਆ ਕਰਵਾ ਰਹੀ ਹੈ | ਕੌਂਸਲਰ ਪੱਪੂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਬੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਵਾਰਡ ਦੇ ਵਸਨੀਕਾਂ ਅਤੇ ਇਲਾਕੇ ਦੇ ਸ਼ਰਧਾਲੂਆਂ ਨੂੰ ਗੁਰੂ ਕੀ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨਾਂ ਦਾ ਮੌਕਾ ਮਿਲਣਾ ਆਪਣੇ ਆਪ ਵਿਚ ਵੱਡੀ ਖ਼ੁਸ਼ਕਿਸਮਤੀ ਹੈ | ਇਸ ਮੌਕੇ ਮਾਰਕੀਟ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ, ਕੌਂਸਲਰ ਬਲਕਾਰ ਸਿੰਘ ਨੰਬਰਦਾਰ, ਗੁਰਿੰਦਰ ਗੋਨੀ ਸਮੇਤ 'ਆਪ' ਆਗੂ ਅਤੇ ਵਰਕਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਕੌਂਸਲਰ ਆਸ਼ਾ ਰਾਣੀ ਨੇ ਕਰਵਾਇਆ ਸ਼ੁਕਰਾਨਾ ਸਮਾਗਮ ਅਗਲੀ ਖ਼ਬਰ ਜੰਮੂ-ਕਸ਼ਮੀਰ ਦੇ ਪੰਚਤਰਨੀ ਵਿਖੇ ਲਗਾਏ ਜਾਣ ਵਾਲੇ 30ਵੇਂ ਸਾਲਾਨਾ ਭੰਡਾਰੇ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।