03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਚੰਨੀ ਦੀ ਲੋਕਪਿ੍ਅਤਾ ਪੰਜਾਬ 'ਚ ਮੁੜ ਸਰਕਾਰ ਬਣਾਉਣ 'ਚ ਸਹਾਈ ਹੋਵੇਗੀ-ਭੀਮ ਚੰਦ ਸ਼ੁਕਲਾ

ਅਜੀਤ ਡੈਸਕ 09-06-2026
ਖਮਾਣੋਂ, 8 ਜੂਨ (ਮਨਮੋਹਣ ਸਿੰਘ ਕਲੇਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਜਲੰਧਰ ਚਰਨਜੀਤ ਸਿੰਘ ਚੰਨੀ ਦੀ ਦਿਨੋ-ਦਿਨ ਵਧ ਰਹੀ ਲੋਕਪਿ੍ਯਤਾ ਆਉਣ ਵਾਲੇ ਸਮੇਂ ਵਿਚ ਸਭ ਤੋਂ ਅਹਿਮ ਭੂਮਿਕਾ ਨਿਭਾਏਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭੀਮ ਚੰਦ ਸ਼ੁਕਲਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ਼ੁਕਲਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦਾ ਆਮ ਲੋਕਾਂ, ਗ਼ਰੀਬਾਂ ਅਤੇ ਪਛੜੇ ਵਰਗਾਂ ਵਿਚ ਬਹੁਤ ਗਹਿਰਾ ਪ੍ਰਭਾਵ ਹੈ, ਉਨ੍ਹਾਂ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਲਏ ਗਏ ਲੋਕ ਫ਼ੈਸਲਿਆਂ ਨੂੰ ਜਨਤਾ ਅੱਜ ਵੀ ਯਾਦ ਕਰਦੀ ਹੈ | ਸ਼ੁਕਲਾ ਨੇ ਦਾਅਵਾ ਕੀਤਾ ਮੌਜੂਦਾ ਸਮੇਂ ਦੌਰਾਨ ਵੀ ਜਨਤਾ ਚੰਨੀ ਦੀ ਸਾਦਗੀ ਅਤੇ ਆਮ ਲੋਕਾਂ ਨਾਲ ਸਿੱਧੇ ਸੰਪਰਕ ਨਾਲ ਬੇਹੱਦ ਪ੍ਰਭਾਵਿਤ ਹੈ, ਜਿਸ ਦਾ ਸਿਧਾ ਫ਼ਾਇਦਾ ਕਾਂਗਰਸ ਪਾਰਟੀ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਦੇਖਦੇ ਹੋਏ ਲੋਕ ਇਕ ਵਾਰ ਫਿਰ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ | ਜੇਕਰ ਪਾਰਟੀ ਚੰਨੀ ਦੇ ਇਸ ਜਨ ਅਧਾਰ ਅਤੇ ਲੋਕ ਪਿ੍ਯਤਾ ਨੂੰ ਸਹੀ ਰਣਨੀਤੀ ਤਹਿਤ ਅੱਗੇ ਲੈ ਕੇ ਵਧਦੀ ਹੈ ਤਾਂ ਸੂਬੇ ਵਿਚ ਕਾਂਗਰਸ ਦੀ ਸ਼ਾਨਦਾਰ ਵਾਪਸੀ ਨੂੰ ਕੋਈ ਨਹੀਂ ਰੋਕ ਸਕਦਾ | ਸ਼ੁਕਲਾ ਨੇ ਪਾਰਟੀ ਵਰਕਰਾਂ ਅਤੇ ਸਥਾਨਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਲੋਕਾਂ ਦੇ ਮਸਲਿਆਂ ਨੂੰ ਉਠਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਲ ਕੀਤੀ ਜਾ ਸਕੇ |
ਪਿਛਲੀ ਖ਼ਬਰ ਸੜਕ ਦੀ ਮੰਗ ਪੂਰੀ ਹੋਣ 'ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਪਿੰਡ ਵਾਸੀਆਂ ਵਲੋਂ ਸਨਮਾਨ ਅਗਲੀ ਖ਼ਬਰ ਕੌਂਸਲਰ ਆਸ਼ਾ ਰਾਣੀ ਨੇ ਕਰਵਾਇਆ ਸ਼ੁਕਰਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।